Vigilance Bureau

ਵਿਜੀਲੈਂਸ ਵੱਲੋਂ ਕਾਰਵਾਈ ਦੀ ਸੰਭਾਵਨਾ ਨੂੰ ਦੇਖਦਿਆਂ ਭਾਰਤ ਭੂਸ਼ਣ ਆਸ਼ੂ ਨੇ ਹਾਈਕੋਰਟ ‘ਚ ਪਟੀਸ਼ਨ ਕੀਤੀ ਦਾਇਰ

ਚੰਡੀਗੜ੍ਹ 13 ਜੂਨ 2022: ਜੰਗਲਾਤ ਵਿਭਾਗ ਘੋਟਾਲਾ ਮਾਮਲੇ ‘ਚ ਵਿਜੀਲੈਂਸ ਵਲੋਂ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ ਕੀਤਾ ਗਿਆ ਸੀ | ਇਸਦੇ ਨਾਲ ਹੀ ਵਿਜੀਲੈਂਸ ਨੇ ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਲੈ ਕੇ 16 ਹੋਰ ਡੀਐਫਓਜ਼ (ਜਿਲ੍ਹਾ ਜੰਗਲਾਤ ਅਫਸਰਾਂ) ਨੂੰ ਸੰਮਨ ਜਾਰੀ ਕੀਤੇ ਹਨ। ਇਸ ਦੌਰਾਨ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੇ ਵਿਜੀਲੈਂਸ ਬਿਊਰੋ ਵੱਲੋਂ ਕਾਰਵਾਈ ਕਰਨ ਦੀ ਸੰਭਾਵਨਾ ਨੂੰ ਦੇਖਦਿਆਂ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ |

ਇਸ ਪਟੀਸ਼ਨ ‘ਚ ਉਨ੍ਹਾਂ ਖਿਲਾਫ ਕੋਈ ਵੀ ਕਾਰਵਾਈ ਤੋਂ ਪਹਿਲਾਂ ਉਨ੍ਹਾਂ ਨੂੰ 7 ਦਿਨਾਂ ਦਾ ਨੋਟਿਸ ਦੇਣ ਅਤੇ ਉਹਨਾਂ ਖਿਲਾਫ ਸ਼ਿਕਾਇਤ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ ਹੈ। ਇਸ ਪਟੀਸ਼ਨ ‘ਤੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵੱਲੋਂ ਇਸ ਪਟੀਸ਼ਨ ’ਤੇ ਇਕ ਦੋ ਦਿਨਾਂ ਵਿਚ ਸੁਣਵਾਈ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਮਾਮਲੇ ਵਿਚ ਗ੍ਰਿਫਤਾਰੀ ਤੋਂ ਬਚਣ ਲਈ ਆਸ਼ੂ ਨੇ ਹਾਈ ਕੋਰਟ ਦਾ ਰੁੱਖ ਕੀਤਾ ਹੈ।

Scroll to Top