ਚੰਡੀਗੜ੍ਹ 21 ਜੂਨ 2022: ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੇ ਵਿਜੀਲੈਂਸ ਬਿਊਰੋ ਵੱਲੋਂ ਕਾਰਵਾਈ ਕਰਨ ਦੀ ਸੰਭਾਵਨਾ ਨੂੰ ਦੇਖਦਿਆਂ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ | ਭਾਰਤ ਭੂਸ਼ਣ ਆਸ਼ੂ ਦੀ ਪਟੀਸ਼ਨ ਤੇ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਦੌਰਾਨ ਅਦਾਲਤ ਨੇ ਆਸ਼ੂ ਨੂੰ ਕਿਸੇ ਵੀ ਤਰ੍ਹਾਂ ਦੀ ਰਾਹਤ ਨਹੀਂ ਦਿੱਤੀ ।
ਉਨ੍ਹਾਂ ਵਲੋਂ ਹਾਈਕੋਰਟ ਵਿੱਚ ਪਟੀਸ਼ਨ ਪਾਈ ‘ਚ ਕਿਹਾ ਸੀ ਕਿ ਜੇਕਰ ਗ੍ਰਿਫਤਾਰੀ ਹੁੰਦੀ ਹੈ ਤਾਂ ਸਰਕਾਰ ਵੱਲੋਂ ਉਹਨਾਂ ਨੂੰ ਇੱਕ ਹਫਤੇ ਪਹਿਲਾਂ ਨੋਟਿਸ ਭੇਜਿਆ ਜਾਵੇ । ਇਸ ਮਾਮਲੇ ਨੂੰ ਲੈ ਕੇ ਹਾਈਕੋਰਟ ਨੇ ਸੁਣਵਾਈ ਅਗਲੀ ਤਾਰੀਖ਼ ਤੱਕ ਟਾਲ ਦਿੱਤੀ ਹੈ | ਅਦਾਲਤ ਇਸ ਮਾਮਲੇ ਦੀ ਸੁਣਵਾਈ 6 ਜੁਲਾਈ ਨੂੰ ਕਰੇਗੀ ।