June 30, 2024 10:54 pm
Bharat Jodo Yatra

20 ਨਵੰਬਰ ਤੋਂ ਚੰਡੀਗੜ੍ਹ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਦੀ ਲੰਘੇਗੀ ਭਾਰਤ ਜੋੜੋ ਯਾਤਰਾ: ਵਿਨੋਦ ਸ਼ਰਮਾ

ਚੰਡੀਗੜ੍ਹ 17 ਨਵੰਬਰ 2022: ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਤੋਂ ਪ੍ਰੇਰਿਤ ਚੰਡੀਗੜ੍ਹ ਕਾਂਗਰਸ ਨੇ ਅੱਜ ਇੱਥੇ ਕਾਂਗਰਸ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ। ਇਸ ਗੱਲਬਾਤ ਦੌਰਾਨ ਭਾਰਤ ਜੋੜੋ ਯਾਤਰਾ ਦਾ ਚੰਡੀਗੜ੍ਹ ਚੈਪਟਰ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ। ਇਸ ਪ੍ਰੈਸ ਕਾਨਫਰੰਸ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਚੰਡੀਗੜ੍ਹ ਲਈ ਭਾਰਤ ਜੋੜੋ ਯਾਤਰਾ ਦੇ ਸੂਬਾ ਕੋਆਰਡੀਨੇਟਰ ਵਿਨੋਦ ਸ਼ਰਮਾ ਨੇ ਦੱਸਿਆ ਕਿ ਇਹ ਯਾਤਰਾ 20 ਨਵੰਬਰ ਤੋਂ ਸ਼ਹਿਰ ਵਿੱਚ ਸ਼ੁਰੂ ਹੋਵੇਗੀ |

ਉਨ੍ਹਾਂ ਕਿਹਾ ਕਿ ਅਗਲੇ ਇੱਕ ਮਹੀਨੇ ਤੱਕ ਰੋਜ਼ਾਨਾ ਸ਼ਾਮ ਨੂੰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਦੀ ਲੰਘੇਗੀ। ਯਾਤਰਾ ਦੌਰਾਨ ਭਾਰਤੀ ਜਨਤਾ ਪਾਰਟੀ ਦੀਆਂ ਫੁੱਟ ਪਾਊ ਨੀਤੀਆਂ ਦਾ ਪਰਦਾਫਾਸ਼ ਕਰਨ ਦਾ ਯਤਨ ਕੀਤਾ ਜਾਵੇਗਾ, ਜਿਨ੍ਹਾਂ ਦਾ ਮਕਸਦ ਸਿਰਫ਼ ਆਪਣੇ ਲੋਕ ਵਿਰੋਧੀ ਰਾਜ ਨੂੰ ਕਾਇਮ ਰੱਖਣ ਲਈ ਭਾਰਤ ਦੇ ਲੋਕਾਂ ਦੇ ਦਿਲਾਂ ਵਿੱਚ ਬੇਚੈਨੀ ਅਤੇ ਦਰਾਰ ਪੈਦਾ ਕਰਨਾ ਹੈ।

ਯਾਤਰਾ ਦੌਰਾਨ ਇਸ ਤੱਥ ਦਾ ਵੀ ਪਰਦਾਫਾਸ਼ ਕੀਤਾ ਜਾਵੇਗਾ ਕਿ ਭਾਜਪਾ ਧਨਾਢਾਂ ਦੇ ਹੱਕ ਵਿਚ ਨੀਤੀਆਂ ਬਣਾ ਕੇ ਦੇਸ਼ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਖ਼ਤਮ ਕਰਨ ‘ਤੇ ਤੁਲੀ ਹੋਈ ਹੈ ਅਤੇ ਅਜਿਹਾ ਕਰਕੇ ਦੇਸ਼ ਵਿਚ ਆਰਥਿਕ ਅਸਮਾਨਤਾ ਨੂੰ ਹੋਰ ਵਿਆਪਕ ਬਣਾ ਰਹੀ ਹੈ | . ਇਨ੍ਹਾਂ ਸਾਰੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਮੱਧ ਵਰਗ ਅਤੇ ਗਰੀਬ ਲੋਕ ਬਹੁਤ ਦੁਖੀ ਹੋ ਰਹੇ ਹਨ। ਇਸ ਦੌਰਾਨ ਕਾਂਗਰਸ ਪਾਰਟੀ ਦੀ ਨਿਆਏ ਯੋਜਨਾ ਦੇ ਲਾਭਾਂ ਦਾ ਪ੍ਰਚਾਰ ਕਰੇਗੀ, ਜਿਸ ਵਿਚ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਸਰਕਾਰ ਤੋਂ 6,000 ਰੁਪਏ ਪ੍ਰਤੀ ਮਹੀਨਾ ਮਿਲਣਗੇ।