Bharatiya Kisan Union Ekta Sidhupur

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਧਰੇੜੀ ਜੱਟਾ ਟੋਲ ਪਲਾਜ਼ੇ ‘ਤੇ ਪੰਜਾਬ ਸਰਕਾਰ ਦੇ ਖਿਲਾਫ ਮੁੜ ਲਾਇਆ ਧਰਨਾ

ਪਟਿਆਲਾ 22 ਨਵੰਬਰ 2022: ਪਿਛਲੇ ਕਈ ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਦੇ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ (Bharatiya Kisan Union Ekta Sidhupur) ਵੱਲੋਂ ਪਟਿਆਲਾ-ਰਾਜਪੁਰਾ ਰੋਡ ਤੇ ਸਥਿਤ ਤ੍ਰੇੜੀ ਜੱਟਾ ਟੋਲ ਪਲਾਜ਼ਾ ਤੇ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ | ਓਥੇ ਹੀ ਪਿਛਲੇ ਦਿਨੀਂ ਕਿਸਾਨ ਯੂਨੀਅਨ ਦੇ ਆਗੂਆਂ ਵੱਲੋਂ ਧਰੇੜੀ ਜੱਟਾ ਟੋਲ ਪਲਾਜ਼ੇ ਦਾ ਇਕ ਸਾਇਡ ਵਾਲਾ ਰਸਤਾ ਖੋਲ੍ਹ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਪਰ ਹੁਣ ਕਿਸਾਨ ਯੂਨੀਅਨ ਦੇ ਆਗੂਆਂ ਵੱਲੋਂ ਮੁੜ ਤੋਂ ਟੋਲ ਪਲਾਜ਼ੇ ਨੂੰ ਬੰਦ ਕਰਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ |

ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਡੱਲੇਵਾਲ ਜੋ ਕਿ ਪਿਛਲੇ ਕਈ ਦਿਨਾਂ ਤੋਂ ਭੁੱਖ ਹੜਤਾਲ ਤੇ ਬੈਠੇ ਹਨ, ਉਨ੍ਹਾਂ ਦੀ ਸਿਹਤ ਖਰਾਬ ਹੋਣ ਕਰਕੇ ਕਿਸਾਨ ਯੂਨੀਅਨ ਦੇ ਆਗੂਆਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਆਪਣੀਆ ਮੰਗਾਂ ਨੂੰ ਜਲਦ ਲਾਗੂ ਕਰਵਾਉਣ ਦੇ ਲਈ ਇਹ ਸੰਘਰਸ਼ ਤੇਜ਼ ਕਰ ਦਿੱਤਾ ਗਿਆ ਹੈ |

Scroll to Top