ਚੰਡੀਗੜ੍ਹ ,19 ਅਗਸਤ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅੰਮ੍ਰਿਤਸਰ ਰਿਹਾਇਸ਼ ਦੇ ਬਾਹਰ ਭਾਰਤੀ ਯੁਵਾ ਮੋਰਚਾ ਵੱਲੋ ਕੱਪੜੇ ਉਤਾਰ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ |
ਜਾਣਕਾਰੀ ਮੁਤਾਬਕ ਨਵਜੋਤ ਸਿੰਘ ਸਿੱਧੂ ਨੇ ਕੁਝ ਦਿਨ ਪਹਿਲਾਂ 4 ਸਲਾਹਕਾਰ ਨਿਯੁਕਤ ਕੀਤੇ ਹਨ, ਜਿਨ੍ਹਾਂ ’ਚ ਸਾਬਕਾ ਰਜਿਸਟਰਾਰ ਮਾਲਵਿੰਦਰ ਸਿੰਘ ਮੱਲੀ ਵੀ ਸ਼ਾਮਲ ਹਨ। ਇਸੇ ਰੋਸ ’ਚ ਭਾਰਤੀ ਯੁਵਾ ਮੋਰਚਾ ਵਲੋਂ ਸਿੱਧੂ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਗੱਲਬਾਤ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਬਣੇ ਗਏ ਸਲਾਹਕਾਰ ਮਾਲਵਿੰਦਰ ਸਿੰਘ ਮੱਲੀ ਨੇ ਸੋਸ਼ਲ ਮੀਡਿਆ ਤੇ ਇਕ ਪੋਸਟ ਸਾਂਝੀ ਕੀਤੀ ਸੀ ,ਜੋ ਕਿ ਕਸ਼ਮੀਰ ਦੇ ਮੁੱਦੇ ਨਾਲ ਸਬੰਧਿਤ ਹੈ ਤੇ ਉਹ ਪੋਸਟ ਕਾਂਗਰਸ ਦੇ ਅਸਲੀ ਚੇਹਰੇ ਨੂੰ ਵੀ ਸਾਹਮਣੇ ਲੈ ਕੇ ਆਉਂਦੀ ਹੈ |
ਏਸੇ ਦੇ ਚਲਦਿਆਂ ਨਵਜੋਤ ਸਿੰਘ ਸਿੱਧੂ ਦੀ ਰਿਹਾਇਸ਼ ਦੇ ਬਾਹਰ ਪੁਲਿਸ ਨੇ ਬੈਰੀਕੇਡਗ ਵੀ ਕੀਤੀ ਗਈ ਅਤੇ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਕਾਫੀ ਧੱਕਾ-ਮੁੱਕੀ ਵੀ ਹੋਇਆ |