Bhartiya Kisan Union Ekta

ਬਿਜਲੀ ਕੱਟਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਬਰੀਵਾਲਾ ਨੇ ਐਕਸੀਅਨ ਨੂੰ ਸੌਂਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ 10 ਜੂਨ 2022: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਬਰੀਵਾਲਾ ਦੇ ਵੱਖ-ਵੱਖ ਆਹੁਦੇਦਾਰਾ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਐਕਸੀਅਨ ਨੂੰ ਆਪਣਾ ਮੰਗ ਪੱਤਰ ਸੌਂਪਿਆ | ਇਸ ਦੌਰਾਨ ਪ੍ਰਧਾਨ ਖੁਸ਼ਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਿਰਵਿਘਨ ਬਿਜਲੀ ਦੇਣ ਦੇ ਵਾਅਦੇ ਕੀਤੇ ਜਾਂਦੇ ਹਨ ਪਰ ਪਿੰਡਾਂ ਦੇ ਵਿੱਚ ਲੱਗ ਰਹੇ ਲੰਮੇ ਕੱਟਾਂ ਤੋਂ ਪਿੰਡ ਖੋਖਰ ਅਤੇ ਹਰੀਕੇ ਕਲਾਂ ਤੇ ਹੋਰ ਆਸ ਪਾਸ ਦੇ ਪਿੰਡਾਂ ਦੇ ਲੋਕ ਬਿਜਲੀ ਦੇ ਕੱਟਾਂ ਤੋਂ ਕਫੀ ਪਰੇਸ਼ਾਨ ਹਨ ।

ਇਸਦੇ ਨਾਲ ਹੀ ਖੁਸ਼ਵੰਤ ਸਿੰਘ ਨੇ ਦੱਸਿਆ ਕਿ ਬਿਜਲੀ ਕਾਫੀ ਦਿਨਾਂ ਤੋਂ ਸ਼ਾਮ ਅੱਠ ਵਜੇ ਬੰਦ ਹੋ ਜਾਂਦੀ ਹੈ ਅਤੇ ਕਾਫੀ ਲੰਮਾ ਸਮਾਂ ਕੱਟ ਲੱਗਿਆ ਰਹਿੰਦਾ ਹੈ ਉਨ੍ਹਾਂ ਕਿਹਾ ਕਿ ਇਸ ਸਬੰਧੀ ਸਬ-ਡਵੀਜ਼ਨ ਬਰੀਵਾਲਾ ਦੇ ਐਸ ਡੀ.ਓ. ਗੁਰਤੇਜ ਸਿੰਘ ਨੂੰ ਵੀ ਇਸ ਸਮੱਸਿਆ ਬਾਰੇ ਜਾਣੂ ਕਰਵਾਇਆ ਗਿਆ ਹੈ ਪਰ ਅਜੇ ਤੱਕ ਕੋਈ ਵੀ ਸਮੱਸਿਆ ਦਾ ਹੱਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜੇਕਰ ਇਸ ਦਾ ਕੋਈ ਹੱਲ ਨਾ ਹੋਇਆ ਤਾਂ ਉਹ 11 ਜੂਨ ਨੂੰ ਰੋਡ ਜਾਮ ਕਰਕੇ ਆਪਣਾ ਪ੍ਰਦਰਸ਼ਨ ਕਰਨਗੇ |

Scroll to Top