Sundaran village

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸੁੰਡਰਾਂ ਵਿਖੇ ਝੁੱਗੀ ‘ਚ ਸੜਨ ਵਾਲੀ ਬੱਚੀ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਕੀਤੀ ਮੰਗ

ਚੰਡੀਗੜ੍ਹ 18 ਮਈ 2022: ਡੇਰਾਬੱਸੀ ਦੇ ਸੁੰਡਰਾਂ ਪਿੰਡ ‘ਚ ਮਿਤੀ 14 ਮਈ ਨੂੰ ਝੁੱਗੀਆਂ ਸੜ ਕੇ ਤਬਾਹ ਹੋ ਗਈਆਂ ਸਨ | ਇਸ ਹਾਦਸੇ ਪਿੰਡ ਸੁੰਡਰਾਂ (Sundaran village) ‘ਚ ਨਦੀ ਦੇ ਕਿਨਾਰੇ ਤੇ 52 ਝੁਗੀਆਂ ਵਿੱਚ ਵਸੇ ਲੋਕ ਜਿਸ ਵਿੱਚ ਸਾਰੇ ਦੇ ਸਾਰੇ ਪ੍ਰਵਾਸੀ ਮਜਦੂਰ ਰਹਿੰਦੇ ਸਨ ਦੀ ਕੁੱਲ ਜਨਸੰਖਿਆ ਸੰਖਿਆ ਲਗਭਗ 250 ਦੇ ਕਰੀਬ ਹੋਵੇਗੀ, ਸਭ ਨੂੰ ਬੇਘਰ ਕਰ ਦਿੱਤਾ ਗਿਆ ਗਿਆ ਹੈ |

ਇਸ ਮਾਮਲੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਡੇਰਾਬੱਸੀ ਹਲਕੇ ਦੇ ਪਿੰਡ ਸੁੰਡਰਾਂ ਵਿਚ ਝੁੱਗੀਆਂ ਨੂੰ ਸਾੜਨ ਅਤੇ ਇੱਕ ਮਾਸੂਮ ਬੱਚੀ ਨੂੰ ਵਿੱਚੇ ਹੀ ਜ਼ਿੰਦਾ ਜਲਾ ਦਿੱਤੇ ਜਾਣ ਦੀ ਘਟਨਾ ਦੀ ਨਿਰਪੱਖ ਜਾਂਚ ਕਰਕੇ ਤੁਰੰਤ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਮਾਮਲੇ ਸੰਬੰਧੀ ਸਾਂਝਾ ਪ੍ਰੈਸ ਨੋਟ ਜਾਰੀ ਕਰਦੇ ਹੋਏ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਉਜਾੜੇ ਦਾ ਸ਼ਿਕਾਰ ਹੋਏ ਸਮੂਹ ਪੀੜਤ ਪਰਿਵਾਰਾਂ ਨੂੰ ਮੁੜ ਵਸੇਬੇ ਲਈ ਯੋਗ ਮੁਆਵਜ਼ਾ ਦੇਣ ਤੋਂ ਇਲਾਵਾ ਮੌਤ ਦਾ ਸ਼ਿਕਾਰ ਹੋਈ ਬੱਚੀ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 15 ਲੱਖ ਰੁਪਏ ਦੀ ਵਿਸ਼ੇਸ਼ ਸਹਾਇਤਾ ਦੇਣ ਦੀ ਮੰਗ ਕੀਤੀ ਗਈ ਹੈ।

ਇਸਦੇ ਨਾਲ ਹੀ ਜਥੇਬੰਦੀ ਨੇ ਜਮਹੂਰੀ ਅਧਿਕਾਰ ਸਭਾ ਦੀ ਚੰਡੀਗੜ੍ਹ ਇਕਾਈ ਵੱਲੋਂ ਇਸ ਮੰਦਭਾਗੀ ਘਟਨਾ ਪਿਛਲੇ ਸੱਚ ਨੂੰ ਸਾਹਮਣੇ ਲਿਆਉਣ ਲਈ ਪੜਤਾਲ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਵਲੋਂ ਕਿਹਾ ਗਿਆ ਕਿ ਡੇਰਾਬੱਸੀ ਦੇ ਸੁੰਡਰਾਂ ਪਿੰਡ (Sundaran village) ‘ਚ ਪ੍ਰਵਾਸੀ ਮਜਦੂਰਾਂ ਦੀਆਂ 52 ਝੁੱਗੀਆਂ ਦਾ ਸੜਨਾ ਕੁਦਰਤੀ ਵਰਤਾਰਾ ਨਹੀਂ ਹੈ |

ਇਸਦੇ ਨਾਲ ਹੀ ਸਮਾਜ ਦੇ ਬੁੱਧੀਜੀਵੀ, ਜਮਹੂਰੀ ਕਾਰਕੁਨਾਂ ਤੇ ਹੋਰ ਵੱਖ ਵੱਖ ਵਰਗਾਂ ਦੇ ਹਿੱਸਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਘਟਨਾ ਰਾਹੀਂ ਸਮੁੱਚੀ ਕਿਸਾਨੀ ਨੂੰ ਦੋਸ਼ੀ ਗਰਦਾਨਣ ਤੋਂ ਪ੍ਰਹੇਜ਼ ਕਰਨ। ਵਾਤਾਵਰਨ ਦੀ ਰਾਖੀ ਲਈ ਸਰੋਕਾਰਾਂ ਦਾ ਘੇਰਾ ਵਿਸ਼ਾਲ ਕਰਦਿਆਂ ਲੋਕਾਂ ‘ਚ ਚੇਤਨਾ ਫੈਲਾਉਣ ਅਤੇ ਰਾਖੀ ਲਈ ਬਣਦੀਆਂ ਮੰਗਾਂ ‘ਤੇ ਸਾਂਝੇ ਸੰਘਰਸ਼ ਜਥੇਬੰਦ ਕਰਨ ਵਿਚ ਹਿੱਸਾ ਪਾਉਣ

Scroll to Top