ਚੰਡੀਗੜ੍ਹ 10 ਦਸੰਬਰ 2022: ਗੁਜਰਾਤ ਦੇ ਗਾਂਧੀਨਗਰ ‘ਚ ਭਾਜਪਾ ਵਿਧਾਇਕ ਦਲ ਦੀ ਬੈਠਕ ਖ਼ਤਮ ਹੋ ਗਈ ਹੈ। ਭਾਜਪਾ ਵਿਧਾਇਕ ਹਰਸ਼ ਸੰਘਵੀ ਨੇ ਬੈਠਕ ਤੋਂ ਬਾਅਦ ਦੱਸਿਆ ਕਿ ਭੂਪੇਂਦਰ ਪਟੇਲ (Bhupendra Patel) ਨੂੰ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਦੱਸ ਦੇਈਏ ਕਿ ਭੂਪੇਂਦਰ ਪਟੇਲ 12 ਦਸੰਬਰ ਨੂੰ ਦੂਜੀ ਵਾਰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।
ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਤੋਂ ਬਾਅਦ, ਭੂਪੇਂਦਰ ਪਟੇਲ ਨੂੰ ਪੁੱਛਿਆ ਗਿਆ ਕਿ ਕੀ ਨਵੀਂ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਯੂਸੀਸੀ ਨੂੰ ਲਿਆ ਜਾਵੇਗਾ, ਜਿਸ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇੱਕ ਕਮੇਟੀ ਬਣਾਈ ਗਈ ਹੈ। ਉਨ੍ਹਾਂ ਦੀ ਸਿਫਾਰਿਸ਼ ਦੇ ਆਧਾਰ ‘ਤੇ ਕੰਮ ਕੀਤਾ ਜਾਵੇਗਾ।
ਤੁਹਾਨੂੰ ਦੱਸ ਦੇਈਏ ਕਿ ਕੁਝ ਸਮੇਂ ਬਾਅਦ ਗੁਜਰਾਤ ਭਾਜਪਾ ਨੇਤਾ ਰਾਜਪਾਲ ਨੂੰ ਮਿਲਣ ਜਾਣਗੇ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਨਵੀਂ ਸਰਕਾਰ ਦੇ ਗਠਨ ਤੋਂ ਪਹਿਲਾਂ ਰਾਜ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਇਤਿਹਾਸਕ ਜਿੱਤ ਦਰਜ ਕਰਨ ਤੋਂ ਬਾਅਦ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਸ਼ੁੱਕਰਵਾਰ ਨੂੰ ਰਾਜਪਾਲ ਆਚਾਰੀਆ ਦੇਵਵਰਤ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ।