July 1, 2024 1:23 am
Bhupendra Patel

ਭੂਪੇਂਦਰ ਪਟੇਲ ਦੂਜੀ ਵਾਰ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ, 20 ਕੈਬਨਿਟ ਮੰਤਰੀਆਂ ਨੂੰ ਮਿਲ ਸਕਦੀ ਹੈ ਜਗ੍ਹਾ

ਚੰਡੀਗੜ੍ਹ 12 ਦਸੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ 2022 ਵਿੱਚ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਅਹਿਮਦਾਬਾਦ ਵਿੱਚ ਰੋਡ ਸ਼ੋਅ ਕੀਤਾ। ਰੋਡ ਸ਼ੋਅ ਦੌਰਾਨ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕੀਤਾ। ਇਸ ਦੌਰਾਨ ਅੱਜ ਯਾਨੀ ਸੋਮਵਾਰ ਨੂੰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਭਾਜਪਾ ਦੇ ਭੂਪੇਂਦਰ ਪਟੇਲ (Bhupendra Patel) ਦਾ ਸਹੁੰ ਚੁੱਕ ਸਮਾਗਮ ਹੈ। ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਪਹੁੰਚ ਚੁੱਕੇ ਹਨ। ਭੂਪੇਂਦਰ ਪਟੇਲ ਸੋਮਵਾਰ ਨੂੰ ਲਗਾਤਾਰ ਦੂਜੀ ਵਾਰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।

ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਸਮਾਗਮ ਵਿੱਚ ਭਾਜਪਾ ਦੀ ਅਗਵਾਈ ਵਾਲੇ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਵੀ ਸ਼ਾਮਲ ਹੋਣ ਦੀ ਸੰਭਾਵਨਾ ਹੈ। ਪਾਰਟੀ ਆਗੂ ਭੂਪੇਂਦਰ ਪਟੇਲ 20 ਹੋਰ ਕੈਬਨਿਟ ਮੰਤਰੀਆਂ ਨਾਲ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।

ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਹੀ ਨੇਤਾ ਗਾਂਧੀਨਗਰ ਪਹੁੰਚਣੇ ਸ਼ੁਰੂ ਹੋ ਗਏ ਹਨ। ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਕੇਂਦਰੀ ਮੰਤਰੀ ਸਰਬਾਨੰਦ ਸੋਨੋਵਾਲ ਵੀ ਇੱਥੇ ਪੁੱਜੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਗੁਜਰਾਤ ਦੇ ਲੋਕਾਂ ਨੇ ਭਾਜਪਾ ਨੂੰ ਸਹਿਯੋਗ ਦਿੱਤਾ ਹੈ, ਉਸ ਲਈ ਮੈਂ ਗੁਜਰਾਤ ਦੇ ਲੋਕਾਂ ਦਾ ਧੰਨਵਾਦ ਕਰਦਾ ਹਾਂ।