ਚੰਡੀਗੜ੍ਹ 01 ਜੁਲਾਈ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ (Bhupinder Singh Honey) ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਹਾਈਕੋਰਟ ਨੇੇ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਹਾਈਕੋਰਟ ‘ਚ ਸੁਣਵਾਈ ਕਰਦਿਆਂ ਜਸਟਿਸ ਅਰਵਿੰਦ ਸਾਂਗਵਾਨ ਦੀ ਬੈਂਚ ਵੱਲੋਂ ਹਨੀ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ | ਹਾਈਕੋਰਟ ਨੇ ਦਾਇਰ ਇਸ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਦੱਸ ਦਈਏ ਕਿ ਭੁਪਿੰਦਰ ਸਿੰਘ ਹਨੀ (Bhupinder Singh Honey) ਨੇ ਪਹਿਲਾਂ 4 ਮਈ ਨੂੰ ਵੀ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਸੀ। ਭੁਪਿੰਦਰ ਹਨੀ ਵਲੋ ਇਸ ਪਟੀਸ਼ਨ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰ ਕੇ ਨਿਯਮਤ ਜ਼ਮਾਨਤ ਦੀ ਮੰਗ ਕੀਤੀ ਸੀ।
ਜਿਕਰਯੋਗ ਇਹ ਕਿ ਈਡੀ ਵਲੋਂ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ 2018 ‘ਚ ਦਰਜ ਹੋਏ ਇਕ ਕੇਸ ‘ਚ ਭੁਪਿੰਦਰ ਸਿੰਘ ਹਨੀ ਖਿਲਾਫ਼ ਪਿਛਲੇ ਸਾਲ 30 ਨਵੰਬਰ ਨੂੰ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੀ ਦੋ ਮਹੀਨਿਆਂ ਤੋਂ ਵੱਧ ਜਾਂਚ ਤੋਂ ਬਾਅਦ ਜਦੋਂ ਈਡੀ ਨੇ ਛਾਪੇਮਾਰੀ ਕੀਤੀ ਤਾਂ 10 ਕਰੋੜ ਰੁਪਏ ਸਮੇਤ ਕਈ ਹੋਰ ਦਸਤਾਵੇਜ਼ ਜ਼ਬਤ ਕੀਤੇ ਗਏ ਸਨ ਅਤੇ 3 ਫਰਵਰੀ ਨੂੰ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ |