July 1, 2024 12:51 am
Bhupinder Singh Sidhu

ਭੁਪਿੰਦਰ ਸਿੰਘ ਸਿੱਧੂ ਨੇ SSP ਮਾਲੇਰਕੋਟਲਾ ਵਜੋਂ ਅਹੁਦਾ ਸਾਂਭਿਆ

ਹੁਸ਼ਿਆਰਪੁਰ, 17 ਫਰਵਰੀ 2023 : ਭੁਪਿੰਦਰ ਸਿੰਘ ਸਿੱਧੂ, ਪੀ.ਪੀ.ਐਸ ਅਧਿਕਾਰੀ 1993 ਨੇ ਅੱਜ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਮਾਲੇਰਕੋਟਲਾ ਦਾ ਕਾਰਜ ਭਾਰ ਸੰਭਾਲ ਲਿਆ ਹੈ । ਸ. ਭੁਪਿੰਦਰ ਸਿੰਘ ਸਿੱਧੂ (Bhupinder Singh Sidhu) ਮਾਲੇਰਕੋਟਲਾ ਦੇ ਜ਼ਿਲ੍ਹਾ ਬਣਨ ਤੋਂ ਬਾਅਦ ਪਹਿਲੇ ਮਰਦ ਜ਼ਿਲ੍ਹਾ ਪੁਲਿਸ ਅਫਸਰ ਹੋਣਗੇ । ਅੱਜ ਇੱਥੇ ਅਹੁਦਾ ਸੰਭਾਲਣ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਲੇਰਕੋਟਲਾ ਦੀ ਇਤਿਹਾਸਕ ਧਰਤੀ ‘ਤੇ ਉਨ੍ਹਾਂ ਨੂੰ ਆਉਂਣ ਦਾ ਜੋ ਸੁਭਾਗ ਪ੍ਰਾਪਤ ਹੋਇਆ ਹੈ ਉਹ ਇਸ ਇਤਿਹਾਸਕ ਧਰਤੀ ਦਾ ਹਰ ਪੱਖੋਂ ਮਾਣ ਸਤਿਕਾਰ ਪੂਰਾ ਕਰਨ ਦੀ ਕੋਸ਼ਿਸ਼ ਕਰਨਗੇ।

ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਸਿੱਧੂ (Bhupinder Singh Sidhu) ਜ਼ਿਲ੍ਹਾ ਮਾਲੇਰਕੋਟਲਾ ਤੋਂ ਪਹਿਲਾ ਬਤੌਰ ਏ.ਆਈ.ਜੀ ਐਨ.ਆਰ.ਆਈ ਲੁਧਿਆਣਾ, ਏ.ਆਈ.ਜੀ. ਐਸ.ਟੀ.ਐਫ.ਪੰਜਾਬ, ਏ.ਆਈ.ਜੀ. ਐਸ.ਟੀ.ਐਫ. ਜਲੰਧਰ ਰੇਂਜ, ਏ.ਡੀ.ਸੀ.ਪੀ. ਲੁਧਿਆਣਾ, ਸੀਨੀਅਰ ਕਪਤਾਨ ਪੁਲਿਸ ਲੁਧਿਆਣਾ,ਸੀਨੀਅਰ ਕਪਤਾਨ ਪੁਲਿਸ ਫਿਰੋਜਪੁਰ, ਏ.ਆਈ ਜੀ. ਕਰਾਇਮ ਲੁਧਿਆਣਾ ਰੇਂਜ ਅਤੇ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਵਿਖੇ ਸੇਵਾਵਾ ਨਿਭਾ ਚੁੱਕੇ ਹਨ ।

ਅਹੁਦਾ ਸੰਭਾਲਣ ਉਪਰੰਤ ਗੈਰ-ਰਸਮੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ । ਹਰੇਕ ਨਾਗਰਿਕ ਦਾ ਉਨ੍ਹਾਂ ਦੇ ਦਫ਼ਤਰ ਵਿਚ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ । ਜਿਲ੍ਹਾ ਨਿਵਾਸ਼ੀਆਂ ਦੇ ਕੰਮ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਕੀਤੇ ਜਾਣਗੇ ।

ਉਨ੍ਹਾਂ ਅੱਗੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਨਕੇਲ ਹੋਰ ਕੱਸੀ ਜਾਵੇਗੀ ਅਤੇ ਜ਼ਿਲ੍ਹੇ ਅੰਦਰ ਅਮਨ, ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਪੁਲਿਸ ਪ੍ਰਸ਼ਾਸਨ ਦੀ ਪ੍ਰਮੁੱਖਤਾ ਹੋਵੇਗੀ। ਨਸ਼ਿਆ ਅਤੇ ਗੁੰਡਾ ਗਰਦੀ ਵਰਗੀਆਂ ਅਲਾਮਤਾਂ ਖਿਲਾਫ ਜੰਗ ਜਿੱਤਣ ਲਈ ਪਬਲਿਕ ਨੂੰ ਪੁਲਿਸ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ।