ਪਾਕਿਸਤਾਨ 18 ਦਸੰਬਰ 2021 : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ (Imran khan) ਨੇ ਸ਼ਨੀਵਾਰ ਨੂੰ ਆਪਣੇ ਸਿਆਸੀ ਵਿਰੋਧੀਆਂ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਆਪਣੇ ਸਿਆਸੀ ਵਿਰੋਧੀ ਭੁੱਟੋ ਅਤੇ ਸ਼ਰੀਫ ਪਰਿਵਾਰਾਂ ‘ਤੇ ਪਾਕਿਸਤਾਨ ‘ਚ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰਨ ਅਤੇ ਦੇਸ਼ ਨੂੰ ਤਬਾਹ ਕਰਨ ਦਾ ਦੋਸ਼ ਲਾਇਆ। ਅਲ ਜਜ਼ੀਰਾ ਨਿਊਜ਼ ਚੈਨਲ ਨੂੰ ਦਿੱਤੇ ਇੰਟਰਵਿਊ ‘ਚ ਇਮਰਾਨ ਖਾਨ (Imran khan) ਨੇ ਕਿਹਾ ਕਿ ਪਾਕਿਸਤਾਨ ਸੰਸਾਧਨਾਂ ਨਾਲ ਭਰਪੂਰ ਹੈ, ਪਰ ਭੁੱਟੋ ਅਤੇ ਸ਼ਰੀਫ ਪਰਿਵਾਰਾਂ (Bhutto and Sharif families) ਵਲੋਂ ਉਨ੍ਹਾਂ ਦੀ ਦੁਰਵਰਤੋਂ ਕੀਤੀ ਗਈ। ਇਹ ਇੰਟਰਵਿਊ ਸ਼ਨੀਵਾਰ ਨੂੰ ਪਾਕਿ ਟੀਵੀ ਦੁਆਰਾ ਪ੍ਰਸਾਰਿਤ ਕੀਤਾ ਗਿਆ ਸੀ।
ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਪਾਰਟੀ ਦੇ ਮੁਖੀ ਇਮਰਾਮ ਖਾਨ (Imran khan) ਨੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਪਾਕਿਸਤਾਨ ਮੁਸਲਿਮ ਲੀਗ (ਪੀ.ਐੱਮ.ਐੱਲ.-ਐੱਨ.) ਅਤੇ ਨੇਤਾ ਮਰਹੂਮ ਬੇਨਜ਼ੀਰ ਭੁੱਟੋ ਦੀ ਪਾਕਿਸਤਾਨ ਪੀਪਲਜ਼ ਪਾਰਟੀ (ਪੀ.ਪੀ.ਪੀ.) ਦੀ ਆਲੋਚਨਾ ਕਰਦੇ ਹੋਏ ਕਿਹਾ ਹੈ ਕਿ ਇਹ ਪਾਰਟੀਆਂ ਨਹੀਂ, ਇਹ ਵੰਸ਼ ਹੈ। ਇਹ ਦੋਵੇਂ ਪਾਰਟੀਆਂ ਭ੍ਰਿਸ਼ਟਾਚਾਰ ਅਤੇ ਦੇਸ਼ ਦੀਆਂ ਮੌਜੂਦਾ ਸਮੱਸਿਆਵਾਂ ਲਈ ਜ਼ਿੰਮੇਵਾਰ ਹਨ।
ਸਾਬਕਾ ਪ੍ਰਧਾਨ ਮੰਤਰੀ ਜ਼ੁਲਫਿਕਾਰ ਅਲੀ ਭੁੱਟੋ ਅਤੇ ਨਵਾਜ਼ ਸ਼ਰੀਫ ਦੀ ਪਾਰਟੀ ਪਾਕਿਸਤਾਨ ਦੀ ਮੁੱਖ ਵਿਰੋਧੀ ਪਾਰਟੀ ਹੈ। ਭੁੱਟੋ ਦੀ ਮਰਹੂਮ ਬੇਟੀ ਬੇਨਜ਼ੀਰ ਭੁੱਟੋ ਦੇ ਬੇਟੇ ਬਿਲਾਵਲ ਭੁੱਟੋ ਅਤੇ ਨਵਾਜ਼ ਸ਼ਰੀਫ ਦੀ ਬੇਟੀ ਮਰੀਅਮ ਇਸ ਸਮੇਂ ਇਮਰਾਨ ਦੇ ਖਿਲਾਫ ਵਿਰੋਧੀ ਝੰਡਾ ਚੁੱਕੀ ਬੈਠੇ ਹਨ।
ਇਮਰਾਨ ਖਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਸਭ ਤੋਂ ਵੱਡੀ ਬੁਰਾਈ ਹੈ। ਵਿਕਾਸ ਸ਼ੀਲ ਦੇਸ਼ਾਂ ਦੇ ਕੁਲੀਨ ਲੋਕ ਆਪਣੇ ਹੀ ਲੋਕਾਂ ਨੂੰ ਗਰੀਬ ਰੱਖ ਕੇ ਪੱਛਮੀ ਸੰਸਾਰ ‘ਚ ਸਰੋਤਾਂ ਦੀ ਦੁਰਵਰਤੋਂ ਕਰ ਰਹੇ ਸਨ। ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਪਾਕਿ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਚਾਹੁੰਦੀ ਹੈ ਕਿ ਪਾਕਿਸਤਾਨ ਇਕ ਖੁਸ਼ਹਾਲ ਦੇਸ਼ ਬਣੇ। ਉਹ ਪਾਕਿਸਤਾਨ ਦੇ ਦੋ ਬਹੁਤ ਅਮੀਰ ਪਰਿਵਾਰਾਂ ਨਾਲ ਲੜ ਰਿਹਾ ਹੈ। ਖਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇਸ਼ ਨੂੰ ਤਬਾਹ ਕਰ ਦਿੰਦਾ ਹੈ। ਗ਼ਰੀਬ ਦੇਸ਼ ਇਸ ਲਈ ਗ਼ਰੀਬ ਨਹੀਂ ਹਨ ਕਿਉਂਕਿ ਉਨ੍ਹਾਂ ਕੋਲ ਸਾਧਨਾਂ ਦੀ ਘਾਟ ਹੈ, ਸਗੋਂ ਇਸ ਲਈ ਕਿ ਉਨ੍ਹਾਂ ਦੀ ਲੀਡਰਸ਼ਿਪ ਭ੍ਰਿਸ਼ਟ ਹੈ।
ਲੰਡਨ ‘ਚ ਨਵਾਜ਼ ਸ਼ਰੀਫ ਦਾ ਇਲਾਜ ਚੱਲ ਰਿਹਾ ਹੈ
ਸਾਬਕਾ ਪ੍ਰਧਾਨ ਮੰਤਰੀ ਸ਼ਰੀਫ ਫਿਲਹਾਲ ਇਲਾਜ ਲਈ ਲੰਡਨ ‘ਚ ਰਹਿ ਰਹੇ ਹਨ ਅਤੇ ਪਾਕਿਸਤਾਨ ‘ਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਅਤੇ ਮਰਹੂਮ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ਦੇ ਪਤੀ ਆਸਿਫ਼ ਅਲੀ ਜ਼ਰਦਾਰੀ ‘ਤੇ ਵੀ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ। ਪਾਕਿ ਪ੍ਰਧਾਨ ਮੰਤਰੀ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਦੇ ਮੰਤਰੀਆਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ ਤਾਂ ਮੈਂ ਖੁਦ ਪਾਰਦਰਸ਼ੀ ਜਾਂਚ ਕਰਾਂਗਾ। ਕ੍ਰਿਕਟਰ ਤੋਂ ਰਾਜਨੇਤਾ ਬਣੇ ਖਾਨ ਨੇ ਕਿਹਾ ਕਿ ਬ੍ਰਿਟੇਨ ਵਿੱਚ ਆਪਣੇ ਲੰਬੇ ਠਹਿਰਨ ਦੌਰਾਨ ਉਹ ਪੱਛਮ ਦੀ ਰਾਜਨੀਤਕ ਪ੍ਰਣਾਲੀ ਤੋਂ ਚੰਗੀ ਤਰ੍ਹਾਂ ਜਾਣੂ ਹੋ ਗਏ ਸਨ ਅਤੇ ਉਨ੍ਹਾਂ ਨੇ ਹਮੇਸ਼ਾ ਪੱਛਮੀ ਸ਼ਕਤੀਆਂ ਦੀ ਰਾਜਨੀਤੀ ਦੀ ਆਲੋਚਨਾ ਕੀਤੀ ਹੈ।
ਨਵੰਬਰ 23, 2024 9:55 ਪੂਃ ਦੁਃ