ਚੰਡੀਗੜ੍ਹ, 29 ਮਈ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ (Bibhav Kumar) ਨੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਮਾਮਲੇ ‘ਚ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸਦੇ ਨਾਲ ਹੀ ਬਿਭਵ ਕੁਮਾਰ ਨੇ ਵੀਰਵਾਰ ਨੂੰ ਮਾਮਲੇ ਦੀ ਸੁਣਵਾਈ ਦੀ ਮੰਗ ਕੀਤੀ ਹੈ। ਪਟੀਸ਼ਨ ‘ਚ ਬਿਭਵ ਨੇ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਪੁਲਿਸ ਨੇ ਉਨ੍ਹਾਂ ਨੂੰ ਜ਼ਬਰਦਸਤੀ ਹਿਰਾਸਤ ‘ਚ ਰੱਖਿਆ।
ਬਿਭਵ ਕੁਮਾਰ (Bibhav Kumar) ਨੇ ਜਬਰੀ ਨਜ਼ਰਬੰਦੀ ਲਈ ਮੁਆਵਜ਼ੇ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਜਾਂਚ ਦੀ ਮੰਗ ਵੀ ਕੀਤੀ ਹੈ। ਜਿਕਰਯੋਗ ਇਹ ਕਿ ਮੰਗਲਵਾਰ ਨੂੰ ਤੀਸ ਹਜ਼ਾਰੀ ਕੋਰਟ ਨੇ ਬਿਭਵ ਕੁਮਾਰ ਨੂੰ ਤਿੰਨ ਦਿਨ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਸੀ। ਮੈਟਰੋਪੋਲੀਟਨ ਮੈਜਿਸਟ੍ਰੇਟ ਗੌਰਵ ਗੋਇਲ ਨੇ ਕੁਮਾਰ ਨੂੰ 31 ਮਈ ਤੱਕ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਹੈ।