ਚੰਡੀਗੜ੍ਹ 14 ਮਾਰਚ 2024: ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਰਲੇਵੇਂ ਮਗਰੋਂ ਹੁਣ ਬੀਬੀ ਜਾਗੀਰ ਕੌਰ (Bibi Jagir Kaur) ਵੀ ਸ਼੍ਰੋਮਣੀ ਅਕਾਲੀ ਦਲ ਮੁੜ ਸ਼ਾਮਲ ਹੋ ਗਏ ਹਨ। ਜਿਕਰਯੋਗ ਹੈ ਕਿ ਕੁਝ ਦਿਨਾਂ ਤੋਂ ਬੀਬੀ ਜਾਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਦੀਆਂ ਕਿਆਸਆਰੀਆਂ ਵੀ ਤੇਜ਼ ਹੋ ਗਈਆਂ ਸਨ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖ਼ੁਦ ਬੀਬੀ ਜਾਗੀਰ ਕੌਰ (Bibi Jagir Kaur) ਨੂੰ ਪਾਰਟੀ ‘ਚ ਮੁੜ ਸ਼ਾਮਲ ਕੀਤਾ ਹੈ | ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਅਸੀਂ ਅਕਾਲੀ, ਅਕਾਲੀ ਹਾਂ ਅਤੇ ਅਕਾਲੀ ਹੀ ਹਰਾਂਗੇ। ਜਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।