SGPC

ਬੀਬੀ ਜਗੀਰ ਕੌਰ ਨੇ ਪ੍ਰਧਾਨਗੀ ਦੌਰਾਨ ਸਿੱਖ ਸੰਗਤਾਂ ਤੇ ਨਿਹੰਗ ਸਿੰਘਾਂ ਨੂੰ SGPC ਤੋਂ ਕੀਤਾ ਸੀ ਵੱਖਰਾ: ਵਿਰਸਾ ਸਿੰਘ ਵਲਟੋਹਾ

ਅੰਮ੍ਰਿਤਸਰ 08 ਨਵੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਕੱਲ੍ਹ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ | ਜਿਸ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਮੈਂਬਰਾਂ ਨਾਲ ਸੁਖਬੀਰ ਸਿੰਘ ਬਾਦਲ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਹੈ |

ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਅਤੇ ਪ੍ਰਧਾਨ ਚੁਣਨ ਦੀ ਪ੍ਰਕਿਰਿਆ ਦੇ ਵਿੱਚ ਆਪਣਾ ਵਡਮੁੱਲਾ ਵੋਟ ਪਾਉਂਦੇ ਹਨ | ਉੱਥੇ ਹੀ ਇਸ ਪ੍ਰਕਿਰਿਆ ‘ਚ ਸ਼ਾਮਲ ਹੋਣ ਪੁੱਜੇ ਅਕਾਲੀ ਦਲ ਦੇ ਨੇਤਾ ਵਿਰਸਾ ਸਿੰਘ ਵਲਟੋਹਾ ਨੇ ਵੀ ਬੀਬੀ ਜਗੀਰ ਕੌਰ ਤੇ ਸੁਖਦੇਵ ਸਿੰਘ ਢੀਂਡਸਾ ਦੇ ‘ਤੇ ਸ਼ਬਦੀ ਹਮਲੇ ਕੀਤੇ ਹਨ |

ਵਿਰਸਾ ਸਿੰਘ ਵਲਟੋਹਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਕੀ ਭਾਜਪਾ ਦੇ ਇਸ਼ਾਰੇ ਨਾਲ ਹੀ ਐਸਜੀਪੀਸੀ ਦੀ ਚੋਣ ਲੜਨਾ ਚਾਹੁੰਦੇ ਹਨ ਅਤੇ ਇਸ ਵਾਰ ਬਹੁਤ ਘੱਟ ਵੋਟਾਂ ਵਿਰੋਧੀ ਧਿਰ ਨੂੰ ਪੈਣ ਜਾ ਰਹੀਆਂ ਹਨ | ਉਨ੍ਹਾਂ ਨੇ ਕਿਹਾ ਕਿ ਜੇਕਰ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਬਣਾ ਦਿੱਤਾ ਜਾਂਦਾ ਅਤੇ ਸ਼ਾਇਦ ਇਹ ਸਭ ਰੋਲ੍ਹਾ ਨਾ ਹੁੰਦਾ |

ਉਨ੍ਹਾਂ ਕਿਹਾ ਕਿ ਜਦੋਂ ਬੀਬੀ ਜਗੀਰ ਕੌਰ ਨੂੰ ਬੀਤੇ ਸਮੇਂ ਪ੍ਰਧਾਨ ਬਣਾਇਆ ਗਿਆ ਸੀ ਉਸ ਵੇਲੇ ਵੀ ਬੀਬੀ ਜਗੀਰ ਕੌਰ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ ਤੇ ਸਿੱਖ ਸਰਦਾਰ ਨੂੰ ਛਿੱਕੇ ‘ਤੇ ਟੰਗਿਆ ਗਿਆ ਸੀ ਅਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਤੋਂ ਦੂਰ ਕੀਤਾ ਗਿਆ ਸੀ | ਪਰ ਹਰਜਿੰਦਰ ਸਿੰਘ ਧਾਮੀ ਨੇ ਸਭ ਨੂੰ ਆਪਣੀ ਬੁੱਕਲ ਵਿੱਚ ਰੱਖਿਆ | ਉਨ੍ਹਾਂ ਕਿਹਾ ਕਿ ਸਿਰਫ਼ ਬੀਬੀ ਜਗੀਰ ਕੌਰ ਅਤੇ ਸੁਖਦੇਵ ਸਿੰਘ ਢੀਂਡਸਾ ਨੂੰ ਚਾਰ ਵੋਟਾਂ ਤੋਂ ਵੱਧ ਵੋਟਾਂ ਨਹੀਂ ਪੈਣ ਵਾਲੀਆਂ | ਬੀਬੀ ਜਗੀਰ ਕੌਰ ਸਿਰਫ਼ ਸਿਰਫ਼ ਪ੍ਰਧਾਨ ਬਣਨਾ ਚਾਹੁੰਦੇ ਸਨ ਹੋਰ ਕੁਝ ਨਹੀਂ |

ਇੱਥੇ ਜ਼ਿਕਰਯੋਗ ਹੈ ਕਿ ਜਦੋਂ ਵੀ ਐੱਸਜੀਪੀਸੀ ਦੀਆਂ ਪ੍ਰਧਾਨਗੀ ਦੀ ਚੋਣ ਹੁੰਦੀ ਸੀ ਉਸ ਵੇਲੇ ਬੀਬੀ ਜਗੀਰ ਕੌਰ ਨੂੰ ਹਮੇਸ਼ਾਂ ਹੀ ਕਿੰਗ ਮੇਕਰ ਦੇ ਤੌਰ ‘ਤੇ ਜਾਣਿਆ ਜਾਂਦਾ ਸੀ ਅਤੇ ਬੀਬੀ ਜਗੀਰ ਕੌਰ ਅਤੇ ਅਕਾਲੀ ਦਲ ਵੱਲੋਂ ਬਹੁਤ ਅਹਿਮ ਅਹੁਦੇ ਵੀ ਦਿੱਤੇ ਜਾਂਦੇ ਗਏ ਸਨ ਲੇਕਿਨ ਇਸ ਵਾਰ ਪਹਿਲੀ ਵਾਰ ਹੋਇਆ ਹੈ ਕਿ ਬੀਬੀ ਜਗੀਰ ਕੌਰ ਵੱਲੋਂ ਆਪਣੇ ਬਾਗੀ ਸੁਰ ਅਕਾਲੀ ਦਲ ਸਾਹਮਣੇ ਰੱਖੇ ਹਨ |

ਅਕਾਲੀ ਦਲ ਵੱਲੋਂ ਵੀ ਉਨ੍ਹਾਂ ਤੇ ਐਕਸ਼ਨ ਲੈਂਦੇ ਹੋਏ ਉਨ੍ਹਾਂ ਨੂੰ ਪਾਰਟੀ ਸ਼੍ਰੋਮਣੀ ਕਮੇਟੀ ਤੋਂ ਬਾਹਰ ਕੱਢ ਦਿੱਤਾ ਗਿਆ ਹੈ | ਵਿਰਸਾ ਸਿੰਘ ਵਲਟੋਹਾ ਵਲੋਂ ਦਿੱਤੇ ਬਿਆਨ ਦਿੰਦੇ ਹੋਏ ਵਿੱਚ ਇਥੋਂ ਤੱਕ ਕਹਿ ਦਿੱਤਾ ਕਿ ਬੀਬੀ ਜਗੀਰ ਕੌਰ ਵੱਲੋਂ ਸਿੱਖ ਸਮਰੱਥਾ ਅਤੇ ਨਿਹੰਗਾਂ ਸਿੰਘਾਂ ਨੂੰ ਆਪਣੀ ਪ੍ਰਧਾਨਗੀ ਦੇ ਦੌਰਾਨ ਐਸਜੀਪੀਸੀ ਤੋਂ ਦੂਰ ਕੀਤਾ ਸੀ ਹੁਣ ਦੇਖਣਾ ਹੋਵੇਗਾ ਕਿ ਬੀਬੀ ਜਗੀਰ ਕੌਰ ਦਾ ਇਸ ਕੁਦਰਤੀ ਪ੍ਰਤੀਕਰਮ ਆਉਂਦਾ ਹੈ |

 

Scroll to Top