TheUnmute.com

ਬੀਬੀ ਜਗੀਰ ਕੌਰ ਅੱਜ ਜਾਣਗੇ ਸ੍ਰੀ ਅਕਾਲ ਤਖ਼ਤ ਸਾਹਿਬ, ਦੇਣਗੇ ਆਪਣਾ ਸਪੱਸ਼ਟੀਕਰਨ

ਅੰਮ੍ਰਿਤਸਰ 9 ਸਤੰਬਰ 2024: ਸ਼੍ਰੋਮਣੀ ਅਕਾਲੀ ਦਲ (shromni akali dal) ਦੀ ਮੈਂਬਰ ਬੀਬੀ ਜਗੀਰ ਕੌਰ ਅੱਜ (ਸੋਮਵਾਰ) ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾਣਗੇ। ਪੰਜਾਬ ਵਿੱਚ ਅਕਾਲੀ ਦਲ ਦੇ 17 ਸਾਬਕਾ ਮੰਤਰੀਆਂ ਨੂੰ ਜਾਰੀ ਕੀਤੇ ਗਏ ਹੁਕਮਾਂ ਵਿੱਚ ਬੀਬੀ ਜਗੀਰ ਕੌਰ ਦਾ ਨਾਂ ਵੀ ਸ਼ਾਮਲ ਹੈ। ਸੁਖਬੀਰ ਬਾਦਲ, ਮਨਪ੍ਰੀਤ ਬਾਦਲ, ਡਾ: ਦਲਜੀਤ ਸਿੰਘ ਚੀਮਾ ਸਣੇ ਕਈ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚ ਕੇ ਆਪਣਾ ਸਪੱਸ਼ਟੀਕਰਨ ਸੌਂਪ ਚੁੱਕੇ ਹਨ।

ਬੀਬੀ ਜਗੀਰ ਕੌਰ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਣ ਤੋਂ ਪਹਿਲਾਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਬੀਬੀ ਜਗੀਰ ਕੌਰ ਨੇ ਜਾਰੀ ਪੱਤਰ ਵਿੱਚ ਲਿਖਿਆ- ਸਭ ਨੂੰ ਪਤਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੈਬਨਿਟ ਮੰਤਰੀ ਦੇ ਰੂਪ ਵਿੱਚ ਸਪੱਸ਼ਟੀਕਰਨ ਮੰਗਿਆ ਗਿਆ ਹੈ। 9 ਸਤੰਬਰ ਨੂੰ ਮੈਂ ਸਪਸ਼ਟੀਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਰਹੀ ਹਾਂ। ਮੇਰੀ ਦਿਲੀ ਇੱਛਾ ਹੈ ਕਿ ਮੈਂ ਆਪਣੀ ਪਾਰਟੀ ਦੇ ਸਾਰੇ ਅਹੁਦੇ ਛੱਡ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰੀ ਲਵਾਵਾਂ । ਮੈਨੂੰ ਪਾਰਟੀ ਦਾ ਸਲਾਹਕਾਰ ਅਤੇ ਕਾਰਜਕਾਰਨੀ ਮੈਂਬਰ ਬਣਾਇਆ ਗਿਆ ਹੈ। ਮੈਂ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਰਹੀ ਹਾਂ, ਤਾਂ ਜੋ ਮੈਂ ਇੱਕ ਆਮ ਸਿੱਖ ਵਾਂਗ ਪੇਸ਼ ਹੋ ਕੇ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰ ਸਕਾਂ।

बीबी जगीर कौर की तरफ से जारी खत।

Exit mobile version