Site icon TheUnmute.com

ਬੀਬੀ ਜਗੀਰ ਕੌਰ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ PM ਮੋਦੀ ਨੂੰ ਲਿਖਿਆ ਪੱਤਰ

KURUKSHTERA, INDIA - AUGUST 7: SGPC member and SAD MLA Bibi Jagir Kaur with her supporters raising slogans after Supreme Court has ordered status quo in respect of all the 52 Gurdwaras of Haryana on August 7, 2014 in Kurukshtera, India. The courts direction came on a petition by SGPC member from Kurukshetra, seeking the invalidation of the Haryana Sikh Gurudwara (Management) Act 2014, contending that it was ultra vires of the constitution and the state assembly had no power to enact it. (Photo by Bharat Bhushan/Hindustan Times via Getty Images)

ਚੰਡੀਗੜ੍ਹ 12 ਨਵੰਬਰ 2021: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਜਸਥਾਨ ’ਚ ਵੱਸਦੇ 1830 ਲੋੜਵੰਦ ਸਿਕਲੀਗਰ ਸਿੱਖ ਪਰਿਵਾਰਾਂ ਦੀ ਮਦਦ ਲਈ ਅੱਜ ਵੱਡੀ ਮਾਤਰਾ ਵਿਚ ਰਾਸ਼ਨ ਰਵਾਨਾ ਕੀਤਾ ਗਿਆ। ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਭੇਜੇ ਗਏ ਰਾਸ਼ਨ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਭੇਜੇ ਗਏ ਰਾਸ਼ਨ ਵਾਲੇ 5 ਟਰੱਕਾਂ ਵਿਚ 457 ਕੁਇੰਟਲ ਕਣਕ, 183 ਕੁਇੰਟਲ ਚੌਲ ਅਤੇ 91 ਕੁਇੰਟਲ ਦਾਲਾਂ ਸ਼ਾਮਲ ਹਨ। ਇਸ ਤੋਂ ਇਲਾਵਾ 2 ਹਜ਼ਾਰ ਕੰਬਲ ਵੀ ਭੇਜੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਸਿੱਖ ਕੌਮ ਦਾ ਅਹਿਮ ਅੰਗ ਸਿਕਲੀਗਰ ਸਿੱਖ ਪਰਿਵਾਰਾਂ ਦੀ ਭਲਾਈ ਲਈ ਸ਼੍ਰੋਮਣੀ ਕਮੇਟੀ ਲਗਾਤਾਰ ਯਤਨਸ਼ੀਲ ਹੈ ਅਤੇ ਸਮੇਂ-ਸਮੇਂ ’ਤੇ ਇਨ੍ਹਾਂ ਦੀ ਭਲਾਈ ਲਈ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਸੂਬਿਆਂ ਵਿਚ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਜਿਥੇ ਸਕੂਲ ਫ਼ੀਸਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਉਥੇ ਹੀ ਰਾਜਿਸਥਾਨ ਤੋਂ ਪੁੱਜੀ ਮੰਗ ਅਨੁਸਾਰ ਅੱਜ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਭੇਜਿਆ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਮੁੜ ਖੋਲ੍ਹਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਸੰਗਤ ਦੀ ਆਸਥਾ ਨਾਲ ਜੁੜਿਆ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਚਾਲੂ ਕੀਤਾ ਜਾਵੇ ਅਤੇ ਇਸ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਹਿਲਕਦਮੀਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ 19 ਨਵੰਬਰ ਨੂੰ ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਪੂਰੇ ਵਿਸ਼ਵ ਦੀਆਂ ਸੰਗਤਾਂ ਵੱਲੋਂ ਮਨਾਇਆ ਜਾ ਰਿਹਾ ਹੈ, ਜਿਸ ਨੂੰ ਨਤਮਸਤਕ ਹੁੰਦਿਆਂ ਮੁੜ ਚਾਲੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੋਰੋਨਾ ਦੌਰਾਨ ਆਰਜ਼ੀ ਤੌਰ ’ਤੇ ਬੰਦ ਕੀਤਾ ਗਿਆ ਲਾਂਘਾ ਹਾਲਾਤ ਸੁਖਾਵੇਂ ਹੋਣ ’ਤੇ ਵੀ ਨਾ ਖੋਲ੍ਹਣਾ ਸੰਗਤ ਦੀ ਸ਼ਰਧਾ ਨੂੰ ਸੱਟ ਹੈ। ਉਨ੍ਹਾਂ ਕਿਹਾ ਕਿ ਹੁਣ ਤਾਂ ਜਨ-ਜੀਵਨ ਆਮ ਵਾਂਗ ਹੋ ਰਿਹਾ ਹੈ ਅਤੇ ਵਿਦੇਸ਼ਾਂ ਲਈ ਵੀ ਉਡਾਣਾਂ ਖੁਲ੍ਹ ਚੁੱਕੀਆਂ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਬੇਸ਼ੱਕ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਨਿਯਮ ਲਾਗੂ ਕੀਤੇ ਜਾਣ, ਪਰ ਇਹ ਲਾਂਘਾ ਲੰਮਾ ਸਮਾਂ ਬੰਦ ਨਹੀਂ ਰਹਿਣਾ ਚਾਹੀਦਾ।

ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਉੱਤਰ ਪ੍ਰਦੇਸ਼ ਦੀ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੀ ਛੁੱਟੀ ਰੱਦ ਕਰਕੇ ਇਸ ਦੀ ਥਾਂ ਛੱਠ ਪੂਜਾ ਦੀ ਛੁੱਟੀ ਲਾਗੂ ਕਰਨ ਦੀ ਵੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਛੱਠ ਪੂਜਾ ਦੀ ਛੁੱਟੀ ਬਿਨਾ ਸ਼ੱਕ ਕਰ ਦਿੱਤੀ ਗਈ ਹੈ, ਪਰ ਇਸ ਦੇ ਬਦਲੇ ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ ਛੁੱਟੀ ਰੱਦ ਕਰਨੀ ਠੀਕ ਨਹੀਂ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਸਬੰਧ ਵਿਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਯ ਨਾਥ ਨੂੰ ਇਕ ਪੱਤਰ ਵੀ ਲਿਖਿਆ ਜਾ ਰਿਹਾ ਹੈ।

Exit mobile version