July 7, 2024 12:23 pm
ਬਿਡੇਨ

ਬਿਡੇਨ ਨੇ ਯੂਕਰੇਨ ਲਈ 100 ਮਿਲੀਅਨ ਡਾਲਰ ਦੀ ਸਹਾਇਤਾ ਦਾ ਕੀਤਾ ਐਲਾਨ

ਚੰਡੀਗੜ੍ਹ 02 ਮਾਰਚ 2022: ਰੂਸੀ ਹਮਲੇ ਤੋਂ ਬਾਅਦ ਯੂਕਰੇਨ ਦੀ ਸਥਿਤੀ ਗੰਭੀਰ ਹੁੰਦੀ ਜਾ ਰਹੀ ਹੈ। ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਰਮਿਆਨ ਅਮਰੀਕਾ ਨੇ ਵੱਡਾ ਐਲਾਨ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਬਿਡੇਨ ਨੇ ਬੁੱਧਵਾਰ ਨੂੰ ਅਮਰੀਕੀ ਸੰਸਦ ‘ਚ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਅਮਰੀਕਾ ਨੇ ਰੂਸ ਲਈ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਹੈ। ਬਿਡੇਨ ਨੇ ਯੂਕਰੇਨ ਲਈ 100 ਮਿਲੀਅਨ ਡਾਲਰ ਦੀ ਸਹਾਇਤਾ ਦਾ ਐਲਾਨ ਕੀਤਾ ਹੈ।