Site icon TheUnmute.com

ਹਿਮਾਚਲ ‘ਚ ਵਾਪਰਿਆ ਵੱਡਾ ਹਾਦਸਾ : ਸ਼ਰਧਾਲੂਆਂ ਨਾਲ ਭਰਿਆ ਟਰੱਕ ਡਿੱਗਿਆ ਖਾਈ ‘ਚ, 2 ਦੀ ਮੌਤ

accident

ਊਨਾ 21 ਮਾਰਚ 2022 : ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਪੰਜਾਬ ਤੋਂ ਆਏ ਸ਼ਰਧਾਲੂਆਂ ਨਾਲ ਭਰੇ ਟਰੱਕ ਨਾਲ ਵੱਡਾ ਹਾਦਸਾ (accident) ਵਾਪਰ ਗਿਆ। ਇਸ ਹਾਦਸੇ ‘ਚ 2 ਦੀ ਮੌਤ ਹੋ ਗਈ ਜਦਕਿ 30 ਦੇ ਕਰੀਬ ਲੋਕ ਜ਼ਖਮੀ ਹੋ ਗਏ।

ਦਰਅਸਲ ਹੋਲੀ ਦੇ ਤਿਉਹਾਰ ‘ਤੇ ਗੁਰਦਾਸਪੁਰ (Gurdaspur)  ਤੋਂ ਸ਼ਰਧਾਲੂ ਬਾਬਾ ਵਡਭਾਗ ਸਿੰਘ ਦੇ ਦਰਸ਼ਨ ਕਰਕੇ ਪੰਜਾਬ ਪਰਤ ਰਹੇ ਸਨ। ਇਸ ਦੌਰਾਨ ਅੰਬ ਨੇੜੇ ਟਰੱਕ ਟੋਏ ‘ਚ ਜਾ ਡਿੱਗੀਆ , ਜਿਸ ਕਾਰਨ 30 ਸ਼ਰਧਾਲੂ ਜ਼ਖ਼ਮੀ ਹੋ ਗਏ। ਜਦਕਿ 2 ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਸੀ. ਰਾਘਵ ਸ਼ਰਮਾ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਟੀਮ ਮੌਕੇ ‘ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।

ਦੱਸਿਆ ਜਾ ਰਿਹਾ ਹੈ ਕਿ ਇਸ ਟਰੱਕ ‘ਚ 40 ਤੋਂ 50 ਦੇ ਕਰੀਬ ਸ਼ਰਧਾਲੂ ਸਵਾਰ ਸਨ। ਟਰੱਕ ਹੇਠਾਂ ਦੱਬੇ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜ਼ਖ਼ਮੀਆਂ ਨੂੰ ਨੇੜਲੇ ਸਿਵਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ‘ਚ ਬੱਚੇ ਵੀ ਸ਼ਾਮਲ ਹਨ। ਮ੍ਰਿਤਕ ਸ਼ਰਧਾਲੂਆਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ।

Exit mobile version