Zirakpur

ਜ਼ੀਰਕਪੁਰ ‘ਚ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਹਰਿਆਣਾ ਰੋਡਵੇਜ਼ ਦੀ ਬੱਸ ਪਲਟੀ, ਕਈ ਜ਼ਖਮੀ

ਚੰਡੀਗੜ੍ਹ, 27 ਮਈ 2023: ਮੋਹਾਲੀ ਦੇ ਜ਼ੀਰਕਪੁਰ (Zirakpur) ‘ਚ ਵੱਡਾ ਸੜਕ ਹਾਦਸਾ ਵਾਪਰਿਆ ਹੈ। ਜਾਣਕਾਰੀ ਅਨੁਸਾਰ ਇੱਥੇ ਸਵਾਰੀਆਂ ਨਾਲ ਭਰੀ ਹਰਿਆਣਾ ਰੋਡਵੇਜ਼ ਦੀ ਬੱਸ ਪਲਟ ਗਈ। ਇਹ ਹਾਦਸਾ ਜ਼ੀਰਕਪੁਰ ਰਮਾਡਾ ਹੋਟਲ ਦੇ ਸਾਹਮਣੇ ਵਾਪਰਿਆ, ਜਿੱਥੇ ਗਲਤ ਸਾਈਡ ਤੋਂ ਆ ਰਹੇ ਇੱਕ ਐਕਟਿਵਾ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਬੱਸ ਪਲਟ ਗਈ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਇਸ ਦੌਰਾਨ ਸਥਾਨਕ ਲੋਕਾਂ ਨੇ ਸਵਾਰੀਆਂ ਨੂੰ ਬੱਸ ਵਿੱਚੋਂ ਕੱਢਿਆ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ | ਪ੍ਰਾਪਤ ਜਾਣਕਰੀ ਅਨੁਸਾਰ ਕੁਝ ਸਵਾਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ |

Scroll to Top