ਨਾਜਾਇਜ਼ ਮਾਈਨਿੰਗ ਮਾਫ਼ੀਆ ਖ਼ਿਲਾਫ ਵੱਡੀ ਕਾਰਵਾਈ, ਰੂਪਨਗਰ ਪੁਲਿਸ ਵਲੋਂ ਰਾਕੇਸ਼ ਚੌਧਰੀ ਗ੍ਰਿਫਤਾਰ

ਰਾਕੇਸ਼ ਚੌਧਰੀ

ਚੰਡੀਗੜ੍ਹ 11ਨਵੰਬਰ 2022: ਰੂਪਨਗਰ ਪੁਲਿਸ (Rupnagar Police) ਨੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਵਿੱਚ ਕਾਰੋਬਾਰੀ ਰਾਕੇਸ਼ ਚੌਧਰੀ (Rakesh Chaudhary) ਨੂੰ ਕੀਤਾ ਗ੍ਰਿਫਤਾਰ ਕੀਤਾ ਹੈ | ਦੱਸਿਆ ਜਾ ਰਿਹਾ ਹੈ ਕਿ ਰੂਪਨਗਰ ਦੇ ਮਹਾਰਾਜਾ ਰਣਜੀਤ ਸਿੰਘ ਬਾਗ਼ ਦੇ ਨੇੜਿਓਂ ਰਾਕੇਸ਼ ਚੌਧਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ |

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਗੈਰ-ਕਾਨੂੰਨੀ ਮਾਈਨਿੰਗ ਮਾਫ਼ੀਆ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਰੋਪੜ ਪੁਲਿਸ ਨੇ ਮਾਈਨਿੰਗ ਵਿਭਾਗ ਦੀ ਸ਼ਿਕਾਇਤ ’ਤੇ ਪਿਛਲੇ ਕਈ ਸਾਲਾਂ ਤੋਂ ਗੈਰ-ਕਾਨੂੰਨੀ ਮਾਈਨਿੰਗ ਦੇ ਕਿੰਗਪਿਨ ਰਾਕੇਸ਼ ਚੌਧਰੀ ਨੂੰ ਗ੍ਰਿਫ਼ਤਾਰ ਕੀਤਾ ਹੈ।

FIR ਦੀ ਕਾਪੀ ਪੜ੍ਹਨ ਲਈ ਲਿੰਕ ‘ਤੇ ਕਲਿੱਕ ਕਰੋ |

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।