Site icon TheUnmute.com

ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਦੋ ਅਧਕਾਰੀਆਂ ਖ਼ਿਲਾਫ਼ ਵੱਡੀ ਕਾਰਵਾਈ

Election Results

ਚੰਡੀਗੜ੍ਹ, 05 ਜੂਨ 2023: ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕੋਲਰਸ਼ਿਪ ਘਪਲਾ (Scholarship Scam) ਕਰਨ ਦੇ ਦੋਸ਼ ਵਿੱਚ ਚਾਰਜਸ਼ੀਟ 2 ਅਧਿਕਾਰੀਆਂ ‘ਤੇ ਸਖ਼ਤ ਐਕਸ਼ਨ ਲਿਆ ਹੈ। ਪੰਜਾਬ ਸਰਕਾਰ ਨੇ ਸੇਵਾਮੁਕਤ ਡਿਪਟੀ ਕੰਟਰੋਲਰ ਫਾਇਨਾਂਸ ਅਤੇ ਅਕਾਊਂਟਸ ਚਰਜੀਤ ਸਿੰਘ ਦੀ ਪੈਨਸ਼ਨ ਅਤੇ ਹੋਰ ਵਿੱਤੀ ਲਾਭ ਰੋਕ ਦਿੱਤੇ ਗਏ ਹਨ। ਇਸਦੇ ਨਾਲ ਹੀ ਸੇਕਸ਼ਨ ਅਫ਼ਸਰ ਮੁਕੇਸ਼ ਨੂੰ ਬਰਖ਼ਾਸਤ ਕਰਨ ਦੀ ਪੰਜਾਬ ਪਬਲਿਕ ਸਰਵਿਸ ਕੰਪਨੀ (ਪੀ. ਪੀ. ਐੱਸ. ਸੀ.) ਨੂੰ ਸਿਫ਼ਾਰਿਸ਼ ਕੀਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ 63.91 ਕਰੋੜ ਦੇ ਸਕੋਲਰਸ਼ਿਪ ਘਪਲੇ ਵਿੱਚ ਸੈਕਸ਼ਨ ਅਫ਼ਸਰ ਮੁਕੇਸ਼ ਕੁਮਾਰ ਦੇ ਨਾਲ ਰਿਟਾਇਰ ਹੋ ਚੁੱਕੇ ਚਰਨਜੀਤ ਸਿੰਘ ਨੂੰ ਸਾਲ 2021 ਵਿੱਚ ਕਾਂਗਰਸ ਸਰਕਾਰ ਦੇ ਦੌਰਾਨ ਚਾਰਜਸ਼ੀਟ ਕੀਤਾ ਗਿਆ ਸੀ। ਉਸ ਸਮੇਂ ਮੰਤਰਾਲਾ ਦਾ ਚਾਰਜ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਕੋਲ ਸੀ। ਇਸਤੋਂ ਬਾਅਦ ਵਿੱਚ ਉਨ੍ਹਾਂ ਦਾ ਮੰਤਰਾਲਾ ਬਦਲ ਦਿੱਤੇ ਜਾਣ ਤੋਂ ਬਾਅਦ ਇਸ ਘੋਟਾਲੇ ਵਿਚ ਦੋਵੇਂ ਅਧਿਕਾਰੀਆਂ ਨੂੰ ਚਾਰਜਸ਼ੀਟ ਰਾਜਕੁਮਾਰ ਵੇਰਕਾ ਨੇ ਕੀਤਾ ਸੀ।

ਸਮਾਜਿਕ ਨਿਆਂ ਅਤੇ ਘੱਟ ਗਿਣਤੀ ਵਿਭਾਗ ਵਿੱਚ ਸਕਾਲਰਸ਼ਿਪ ਦੇ ਨਾਮ ‘ਤੇ 63.91 ਕਰੋੜ ਰੁਪਏ ਦਾ ਘੋਟਾਲਾ (Scholarship Scam) ਸਾਲ 2020 ਵਿੱਚ ਉਜਾਗਰ ਹੋਇਆ ਸੀ। ਬਾਅਦ ਵਿੱਚ ਕਾਂਗਰਸ ਸਰਕਾਰ ਨੇ ਮਾਮਲੇ ਦੀ ਜਾਂਚ ਕਰਕੇ ਸਾਲ 2021 ਦੇ ਅੰਤ ਵਿੱਚ ਦੋਸ਼ੀਆਂ ਨੂੰ ਚਾਰਜਸ਼ੀਟ ਕਰ ਦਿੱਤਾ ਸੀ ਪਰ ਹੁਣ ਆਮ ਆਦਮੀ ਪਾਰਟੀ ਨੇ ਇਸ ਘੋਟਾਲੇ ਵਿੱਚ 3 ਸਾਲ ਬਾਅਦ ਐਕਸ਼ਨ ਲਿਆ ਹੈ।

ਇਸ ਘਪਲੇ ਦੀ ਜਾਂਚ ਸਮਾਜਿਕ ਨਿਆਂ ਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਦੇ ਤਤਕਾਲੀ ਮੁੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜਲ ਨੇ ਕੀਤੀ ਸੀ। ਉਨ੍ਹਾਂ ਆਪਣੀ ਰਿਪੋਰਟ ਵਿੱਚ ਖ਼ੁਲਾਸਾ ਕੀਤਾ ਸੀ ਕਿ 16.91 ਕਰੋੜ ਰੁਪਏ ਗਲਤ ਤਰੀਕੇ ਨਾਲ ਪ੍ਰਾਈਵੇਟ ਅਦਾਰਿਆਂ ਨੂੰ ਜਾਰੀ ਕੀਤੇ ਗਏ ਸਨ। ਜਦਕਿ ਆਡਿਟ ਕਰਵਾ ਕੇ ਉਨ੍ਹਾਂ ਤੋਂ 8 ਕਰੋੜ ਰੁਪਏ ਵਸੂਲ ਕੀਤੇ ਜਾਣੇ ਸਨ ਪਰ ਇਸ ਘਪਲੇ ਨੂੰ ਛੁਪਾਉਣ ਲਈ ਨਵੇਂ ਆਡਿਟ ਦੇ ਹੁਕਮ ਕਿਸ ਨੇ ਦਿੱਤੇ ਸਨ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਸ ਕਾਰਨ ਵਿਭਾਗ ਨੂੰ 24.91 ਕਰੋੜ ਦਾ ਨੁਕਸਾਨ ਹੋਇਆ ਸੀ।

Exit mobile version