Punjab government

ਨਾਜਾਇਜ਼ ਫੀਸਾਂ ਵਸੂਲਣ ‘ਤੇ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, 2 ਸਕੂਲਾਂ ‘ਤੇ ਲਗਾਇਆ 3 ਲੱਖ ਦਾ ਜ਼ੁਰਮਾਨਾ

ਚੰਡੀਗੜ੍ਹ 26 ਦਸੰਬਰ 2022: ਪੰਜਾਬ ਸਰਕਾਰ (Punjab Government) ਵੱਲੋਂ ਸਕੂਲ (School) ਵਿੱਚ ਵੱਧ ਫੀਸਾਂ ਵਸੂਲਣ ’ਤੇ ਕਾਰਵਾਈ ਕੀਤੀ ਗਈ ਹੈ। ਇਸਦੇ ਚੱਲਦੇ ਪੰਜਾਬ ਸਰਕਾਰ ਨੇ ਦੋ ਸਕੂਲਾਂ ਨੂੰ 3-3 ਲੱਖ ਰੁਪਏ ਦਾ ਜ਼ੁਰਮਾਨਾ ਕੀਤਾ ਹੈ। ਜਾਣਕਾਰੀ ਅਨੁਸਾਰ ਮਾਪਿਆਂ ਵਲੋਂ ਸ਼ਿਕਾਇਤ ਮਿਲੀ ਸੀ ਕਿ ਸਕੂਲਾਂ ਵੱਲੋਂ ਨਾਜਾਇਜ਼ ਫੀਸਾਂ ਵਸੂਲੀਆਂ ਜਾਂਦੀਆਂ ਹਨ, ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।

ਦੱਸ ਦੇਈਏ ਕਿ ਸਿੱਖਿਆ ਮੰਤਰੀ ਨੇ ਪਹਿਲਾਂ ਹੀ ਕਿਹਾ ਸੀ ਕਿ ਜੋ ਵੀ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ ਨਾਜਾਇਜ਼ ਫੀਸਾਂ ਵਸੂਲਦਾ ਹੈ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ, ਜਿਸ ਕਾਰਨ ਸ਼ਿਕਾਇਤ ਮਿਲਣ ਤੋਂ ਬਾਅਦ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਸੀ। ਇਸ ਤੋਂ ਇਲਾਵਾ ਹੋਰ ਸਕੂਲਾਂ (School) ਵਿਰੁੱਧ ਆਈਆਂ ਸ਼ਿਕਾਇਤਾਂ ਦੇ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜੋ ਵੀ ਸਕੂਲ ਫੰਡ ਜਾਂ ਕਿਸੇ ਹੋਰ ਕਾਰਨ ਕਰਕੇ ਵੱਧ ਫੀਸਾਂ ਵਸੂਲਦਾ ਹੈ, ਉਸ ਦੀ ਸੂਚਨਾ ਸਿੱਖਿਆ ਮੰਤਰੀ ਨੂੰ ਦਿੱਤੀ ਜਾਵੇ।

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਲ 2022-23 ਦੀਆਂ ਫੀਸਾਂ ਸਬੰਧੀ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਵਿਚ ਵੱਖ ਵੱਖ ਸਕੂਲਾਂ ਦੀਆਂ ਸ਼ਿਕਾਇਤਾਂ ਮਿਲਣ ‘ਤੇ ਪੜਤਾਲ ਕਰਵਾਈ ਗਈ ਸੀ ਜਿਸ ਦੇ ਆਧਾਰ ‘ਤੇ ਫੀਸ ਰੈਗੂਲੇਟਰੀ ਬਾਡੀ ਜ਼ਿਲ੍ਹਾ ਪਟਿਆਲਾ ਦੇ ਚੇਅਰਪਰਸਨ ਵੱਲੋਂ ਪਟਿਆਲਾ ਦੇ ਰਿਆਨ ਇੰਟਰਨੈਸ਼ਨਲ ਸਕੂਲ, ਅਰਬਨ ਅਸਟੇਟ ਫੇਜ-2 ਤੇ ਕੇ.ਐਸ.ਬੀ. ਵਰਲਡ ਸਕੂਲ ਬੂਰੜ ਜ਼ਿਲ੍ਹਾ ਪਟਿਆਲਾ ਨੂੰ ਵਿਦਿਅਕ ਸਾਲ 2022-23 ਦੌਰਾਨ ਵਿਦਿਆਰਥੀਆਂ ਪਾਸੋਂ ਵਸੂਲੀ ਵੱਧ ਫੀਸ ਵਾਪਸ ਕਰਨ ਅਤੇ ਨਿਯਮਾਂ ਦੀ ਉਲੰਘਣਾ ਕਰਨ ‘ਤੇ ਕ੍ਰਮਵਾਰ ਦੋ ਲੱਖ ਤੇ ਇੱਕ ਲੱਖ ਦਾ ਜੁਰਮਾਨਾ ਵੀ ਕੀਤਾ ਗਿਆ ਹੈ।

Scroll to Top