ਚੰਡੀਗੜ੍ਹ,17 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੀ ਕਾਰਵਾਈ ਕਰਦਿਆਂ ਏ.ਆਈ.ਜੀ. ਅਫ਼ਸਰ ਰਾਜਜੀਤ ਸਿੰਘ (AIG Rajjit Singh) ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਦਿੱਤੀ | ਉਨ੍ਹਾਂ ਨੇ ਲਿਖਿਆ ਕਿ ਨਸ਼ਾ ਤਸਕਰੀ ‘ਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ |
ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਦੀ ਘੋਖ ਕਰਨ ਤੋਂ ਬਾਅਦ ਰਾਜਜੀਤ ਸਿੰਘ PPS ਨੂੰ ਡਰੱਗ ਤਸਕਰੀ ਕੇਸ ਵਿੱਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਂਦਾ ਹੈ | ਮੁੱਖ ਮੰਤਰੀ ਨੇ ਵਿਜੀਲੈਂਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਮਤੀ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ |
ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਕੁਝ ਦਿਨ ਪਹਿਲਾਂ ਡਰੱਗ ਰੈਕੇਟ ਮਾਮਲੇ ਦੀਆਂ ਸਾਰੀਆਂ ਫਾਈਲਾਂ ਤਲਬ ਕੀਤੀਆਂ ਸਨ। ਇਸ ਦੇ ਨਾਲ ਹੀ ਕਾਰਵਾਈ ਕੀਤੇ ਜਾਣ ਦੀ ਉਮੀਦ ਸੀ। ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਦੌਰਾਨ ਵੀ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਉਹ ਕਾਰਵਾਈ ਕਰਨ ਲਈ ਤਿਆਰ ਹੈ।ਹਾਈਕੋਰਟ ਨੇ ਐਸਟੀਐਫ ਨੂੰ ਇੰਸਪੈਕਟਰ ਇੰਦਰਜੀਤ ਸਿੰਘ ਸਮੇਤ ਐਸਐਸਪੀ ਮੋਗਾ ਰਾਜਜੀਤ ਸਿੰਘ ਨਾਲ ਸਬੰਧਤ ਮਾਮਲੇ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਸਨ।