ਚੰਡੀਗੜ੍ਹ, 22 ਫ਼ਰਵਰੀ 2023: ਸਿੱਖਿਆ ਵਿਭਾਗ ਨੇ ਅੱਜ ਅੰਮ੍ਰਿਤਸਰ (Amritsar) ਜ਼ਿਲ੍ਹੇ ਦੇ ਤਿੰਨ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਵਰਦੀਆਂ ਦੀ ਖ਼ਰੀਦ ਸੰਬੰਧੀ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਨਾ ਕਰਨ ਅਤੇ ਗ੍ਰਾਂਟ ਵਿਚ ਹੇਰਾਫ਼ੇਰੀ ਕਰਨ ਕਾਰਨ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮਾਵਲੀ 1970 ਦੇ ਨਿਯਮ (1) ਅਨੁਸਾਰ ਸਰਕਾਰੀ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਨੇ ਯਸ਼ਪਾਲ ਬੀ.ਪੀ.ਈ.ਓ. ਬਲਾਕ ਵੇਰਕਾ, ਰਵਿੰਦਰਜੀਤ ਕੌਰ ਬੀ.ਪੀ.ਈ.ਓ. ਬਲਾਕ ਅੰਮ੍ਰਿਤਸਰ ਅਤੇ ਦਲਜੀਤ ਸਿੰਘ ਬੀ.ਪੀ.ਈ.ਓ. ਬਲਾਕ ਚੋਗਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।
ਸਿੱਖਿਆ ਵਿਭਾਗ ਦੀ ਵੱਡੀ ਕਾਰਵਾਈ, ਅੰਮ੍ਰਿਤਸਰ ਜ਼ਿਲ੍ਹੇ ਦੇ ਤਿੰਨ BPEO ਮੁਅੱਤਲ
