stubble

ਪੰਜਾਬ ਪੁਲਿਸ ਦਾ ਨਸ਼ਾ ਤਸਕਰਾਂ ਖ਼ਿਲਾਫ਼ ਵੱਡਾ ਐਕਸ਼ਨ, DGP ਗੌਰਵ ਯਾਦਵ ਨੇ ਦਿੱਤੇ ਸਖ਼ਤ ਨਿਰਦੇਸ਼

ਚੰਡੀਗੜ੍ਹ, 16 ਫਰਵਰੀ 2023: ਪੰਜਾਬ ਪੁਲਿਸ (Punjab Police) ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਅਤੇ ਅਪਰਾਧਾਂ ਦੀ ਸਪਲਾਈ ਚੇਨ ਨੂੰ ਤੋੜਿਆ ਜਾਵੇਗਾ ਅਤੇ ਇਸ ਲਈ ਪੰਜਾਬ ਪੁਲਿਸ ਨੇ ਸਖ਼ਤ ਕਦਮ ਚੁੱਕੇ ਹਨ, ਜਿਸ ਦੇ ਚੱਲਦਿਆਂ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਸੰਭਾਵਿਤ ਠਿਕਾਣਿਆਂ ‘ਤੇ ਰੋਜ਼ਾਨਾ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੁਲਿਸ ਵੱਲੋਂ ਕੀਤੀ ਜਾ ਰਹੀ ਛਾਪੇਮਾਰੀ ਨੂੰ ਲੈ ਕੇ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਪੰਜਾਬ ਪੁਲਿਸ ਵੱਲੋਂ ਪਿਛਲੇ 7-8 ਮਹੀਨਿਆਂ ਦੌਰਾਨ ਕੀਤੀ ਗਈ ਸਖ਼ਤ ਮਿਹਨਤ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ (Punjab Police) ਜਿਸ ਤਰ੍ਹਾਂ ਨਸ਼ਾ ਤਸਕਰਾਂ ‘ਤੇ ਦਬਾਅ ਬਣਾ ਰਹੀ ਹੈ, ਉਸ ਦੇ ਸਾਕਾਰਾਤਮਕ ਨਤੀਜੇ ਜਲਦੀ ਹੀ ਲੋਕਾਂ ਦੇ ਸਾਹਮਣੇ ਹੋਣਗੇ। ਪੰਜਾਬ ਪੁਲਿਸ ਦੇ ਦਬਾਅ ਕਾਰਨ ਨਸ਼ਾ ਤਸਕਰਾਂ ਵਿੱਚ ਹਫੜਾ-ਦਫੜੀ ਮਚ ਗਈ ਹੈ। ਨਸ਼ੇ ਨੂੰ ਖ਼ਤਮ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜ਼ਰੂਰੀ ਹੈ ਕਿ ਪੰਜਾਬ ਪੁਲਿਸ ਨੂੰ ਸਮਾਜ ਦਾ ਸਹਿਯੋਗ ਮਿਲਦਾ ਰਹੇ।

ਇਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਮੂਹ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਜਨਤਾ ਨਾਲ ਨੇੜਤਾ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿਉਂਕਿ ਪੰਜਾਬ ਪੁਲਿਸ ਅਤੇ ਅਧਿਕਾਰੀਆਂ ਨੂੰ ਜਨਤਾ ਤੋਂ ਜੋ ਅਹਿਮ ਜਾਣਕਾਰੀ ਮਿਲੇਗੀ, ਉਹ ਇਨ੍ਹਾਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਪਿਛਲੇ 7 ਮਹੀਨਿਆਂ ਦੌਰਾਨ ਵੱਡੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਇਸ ਕਾਰਨ ਇਹ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਕੇ ਫਰਾਰ ਹੋ ਰਹੇ ਹਨ ਜਾਂ ਫਿਰ ਉਨ੍ਹਾਂ ਨੇ ਆਪਣਾ ਟਿਕਾਣਾ ਬਦਲਣਾ ਸ਼ੁਰੂ ਕਰ ਦਿੱਤਾ ਹੈ।

Scroll to Top