Site icon TheUnmute.com

ਪੰਜਾਬ ਪੁਲਿਸ ਦੀ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਖ਼ਿਲਾਫ ਵੱਡੀ ਕਾਰਵਾਈ, 18 ਹੋਰ ਵਿਰੁੱਧ FIR ਦਰਜ

Punjab Police

ਚੰਡੀਗੜ੍ਹ, 13 ਅਕਤੂਬਰ 2024: ਪੰਜਾਬ ਪੁਲਿਸ (Punjab Police) ਨੇ ਪੰਜਾਬ ਭਰ ‘ਚ 18 ਹੋਰ ਟਰੈਵਲ ਏਜੰਸੀਆਂ ਵਿਰੁੱਧ ਕਾਰਵਾਈ ਕੀਤੀ ਹੈ | ਇਨ੍ਹਾਂ ਖ਼ਿਲਾਫ ਸੋਸ਼ਲ ਮੀਡੀਆ ‘ਤੇ ਗੈਰ-ਕਾਨੂੰਨੀ ਤੌਰ ‘ਤੇ ਰੁਜ਼ਗਾਰ ਸੰਬੰਧੀ ਇਸ਼ਤਿਹਾਰ ਦੇਣ ਦੇ ਮਾਮਲੇ ਦਰਜ ਕੀਤੇ ਗਏ ਹਨ। ਪੰਜਾਬ ਪੁਲਿਸ ਦੇ ਐਨਆਰਆਈ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ, ਚੰਡੀਗੜ੍ਹ ਦੇ ਤਾਲਮੇਲ ਇਹ ਕਾਰਵਾਈ ਕੀਤੀ ਹੈ।

ਅਗਸਤ 2024 ਦੇ ਮਹੀਨੇ ‘ਚ 25 ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਵਿਰੁੱਧ ਘੱਟੋ-ਘੱਟ 20 ਐਫਆਈਆਰ ਦਰਜ ਕੀਤੇ ਜਾਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ । ਹੁਣ ਤੱਕ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਨਾਲ ਜੁੜੇ ਮਾਮਲਿਆਂ ਦੀ ਗਿਣਤੀ 43 ਹੋ ਗਈ ਹੈ।

ਜ਼ਿਕਰਯੋਗ ਹੈ ਕਿ ਪ੍ਰੋਟੈਕਟੋਰੇਟ ਆਫ ਇਮੀਗ੍ਰੈਂਟਸ ਨੇ ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਵਿਦੇਸ਼ੀ ਨੌਕਰੀਆਂ ਲਈ ਅਜਿਹੀਆਂ ਟਰੈਵਲ ਏਜੰਸੀਆਂ ਵੱਲੋਂ ਦਿੱਤੇ ਇਸ਼ਤਿਹਾਰਾਂ ਨੂੰ ਗੰਭੀਰਤਾ ਨਾਲ ਲਿਆ ਹੈ।

ਏਡੀਜੀਪੀ ਐਨਆਰਆਈ ਮਾਮਲੇ ਪ੍ਰਵੀਨ ਕੇ. ਸਿਨਹਾ ਦੇ ਮੁਤਾਬਕ ਇਹ ਟਰੈਵਲ ਏਜੰਸੀਆਂ ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਬਿਨਾਂ ਜ਼ਰੂਰੀ ਲਾਇਸੈਂਸਾਂ ਅਤੇ ਇਜਾਜ਼ਤਾਂ ਦੇ ਵਿਦੇਸ਼ੀ ਨੌਕਰੀਆਂ ਬਾਰੇ ਇਸ਼ਤਿਹਾਰ ਦੇ ਰਹੀਆਂ ਸਨ।

ਏਡੀਜੀਪੀ ਨੇ ਕਿਹਾ ਕਿ ਅਗਸਤ ਅਤੇ ਸਤੰਬਰ 2024 ਦੇ ਮਹੀਨਿਆਂ ‘ਚ ਦਰਜ 26 ਐਫਆਈਆਰਜ਼ ‘ਚੋਂ 34 ‘ਚੋਂ ਕੁੱਲ 25 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਮੁਲਜ਼ਮ ਟਰੈਵਲ ਏਜੰਟਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ।

ਏਡੀਜੀਪੀ ਪ੍ਰਵੀਨ ਸਿਨਹਾ ਨੇ ਨਾਗਰਿਕਾਂ ਨੂੰ ਟ੍ਰੈਵਲ ਏਜੰਟਾਂ ਨੂੰ ਦਸਤਾਵੇਜ਼ ਅਤੇ ਪੈਸੇ ਸੌਂਪਣ ਤੋਂ ਪਹਿਲਾਂ ਸੁਚੇਤ ਰਹਿਣ ਅਤੇ ਉਨ੍ਹਾਂ ਦੇ ਸਰਟੀਫਿਕੇਟਾਂ ਦੀ ਪੁਸ਼ਟੀ ਕਰਨ ਲਈ ਕਿਹਾ। ਉਨ੍ਹਾਂ ਨੇ ਸਿਰਫ਼ ਉਨ੍ਹਾਂ ਏਜੰਸੀਆਂ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਜਿਨ੍ਹਾਂ ਕੋਲ ਇਮੀਗ੍ਰੇਸ਼ਨ ਐਕਟ, 1983 ਅਧੀਨ ਵੈਧ ਰਿਕਰੂਟਿੰਗ ਏਜੰਟ (ਆਰਏ) ਲਾਇਸੰਸ ਅਤੇ ਉਕਤ ਐਕਟ ਅਧੀਨ ਜਾਰੀ ਏਜੰਸੀ ਲਾਇਸੈਂਸ ਹੈ। ਉਨ੍ਹਾਂ ਅੱਗੇ ਕਿਹਾ ਕਿ ਟਰੈਵਲ ਏਜੰਟਾਂ ਨਾਲ ਸੰਪਰਕ ਕਰਨ ਸਮੇਂ ਉਨ੍ਹਾਂ ਦੀ ਜਾਂਚ ਕਰਕੇ ਹੀ ਉਨ੍ਹਾਂ ’ਤੇ ਭਰੋਸਾ ਕੀਤਾ ਜਾਵੇ।

ਇਨ੍ਹਾਂ ਟਰੈਵਲ ਏਜੰਸੀਆਂ ਖ਼ਿਲਾਫ ਹੋਈ ਕਾਰਵਾਈ :-

ਏ.ਵੀ.ਪੀ. ਇਮੀਗ੍ਰੇਸ਼ਨ, ਬਠਿੰਡਾ।
ਸਕਾਈ ਬ੍ਰਿਜ ਇਮੀਗ੍ਰੇਸ਼ਨ, ਬਠਿੰਡਾ।
ਗੇਟਵੇ ਇਮੀਗ੍ਰੇਸ਼ਨ, ਪਟਿਆਲਾ।
ਮਾਸਟਰ ਇਮੀਗ੍ਰੇਸ਼ਨ, ਰਾਜਪੁਰਾ, ਪਟਿਆਲਾ।
ਹੰਬਲ ਇਮੀਗ੍ਰੇਸ਼ਨ, ਅੰਮ੍ਰਿਤਸਰ।
ਦਿ ਹੰਬਲ ਇਮੀਗ੍ਰੇਸ਼ਨ, ਲੁਧਿਆਣਾ।
ਈ.ਵੀ.ਏ.ਏ. ਇਮੀਗ੍ਰੇਸ਼ਨ, ਲੁਧਿਆਣਾ।
ਕੌਰ ਇਮੀਗ੍ਰੇਸ਼ਨ ਸੈਂਟਰ, ਮੋਗਾ।
ਵਨ ਪੁਆਇੰਟ ਸਰਵਿਸਿਜ਼, ਐਸ.ਸੀ.ਓ.-15, ਸੈਕਟਰ-115, ਖਰੜ, ਐਸ.ਏ.ਐਸ.ਨਗਰ।
ਸਾਈ ਏਂਜਲ ਗਰੁੱਪ, ਐਸ.ਸੀ.ਐਫ.-02, ਦੂਜੀ ਮੰਜ਼ਿਲ, ਸੈਕਟਰ-78, ਐਸ.ਏ.ਐਸ. ਨਗਰ।
ਭਾਰਤ ਇਮੀਗ੍ਰੇਸ਼ਨ, ਨੇੜੇ ਸੇਵਕ ਪੈਟਰੋਲ ਪੰਪ, ਅਮਲੋਹ, ਫਤਹਿਗੜ੍ਹ ਸਾਹਿਬ।
ਮਾਸਟਰ ਮਾਈਂਡ ਇਮੀਗ੍ਰੇਸ਼ਨ, ਸਟੱਡੀ ਵੀਜ਼ਾ ਕੰਸਲਟੈਂਟ, ਆਨੰਦਪੁਰ ਸਾਹਿਬ, ਰੂਪਨਗਰ।
ਸ਼ਿਵ ਕੰਸਲਟੈਂਸੀ ਇਮੀਗ੍ਰੇਸ਼ਨ, ਐਫ.ਸੀ.ਆਰ. ਰੋਡ, ਅੰਮ੍ਰਿਤਸਰ।
ਆਹੂਜਾ ਇਮੀਗ੍ਰੇਸ਼ਨ, ਜੰਡਿਆਲਾ ਰੋਡ, ਨੇੜੇ ਐਚਡੀਐਫਸੀ ਬੈਂਕ, ਤਰਨਤਾਰਨ।
ਜੇ.ਐਮ.ਸੀ. ਅੰਮ੍ਰਿਤਸਰ, ਪਹਿਲੀ ਮੰਜ਼ਿਲ, 100 ਐਫ.ਟੀ. ਰੋਡ, ਅੰਮ੍ਰਿਤਸਰ ਕਲੋਨੀ, ਅੰਮ੍ਰਿਤਸਰ।
ਰੁਦਰਾਕਸ਼ ਇਮੀਗ੍ਰੇਸ਼ਨ ਐਸ.ਸੀ.ਓ. 15-16, ਟਾਪ ਫਲੋਰ, ਫੇਜ਼ 1, ਮੋਹਾਲੀ।
ਯੂਨੀਕ ਐਂਟਰਪ੍ਰਾਈਜਿਜ਼, ਐਸ.ਸੀ.ਓ. 13, ਮੈਗਾ ਮਾਰਕੀਟ, ਨਿਊ ਸੰਨੀ ਐਨਕਲੇਵ, ਸੈਕਟਰ 123, ਮੋਹਾਲੀ।
ਸੈਣੀ ਐਸੋਸੀਏਟਸ (ਗਲਫ ਜੌਬਸ ਐਂਡ ਯੂਰੋਪ ਗਲਫ ਵੀਜ਼ਾ), ਪਹਿਲੀ ਮੰਜ਼ਿਲ, ਖੰਨਾ ਕੰਪਲੈਕਸ, ਰੂਪਨਗਰ।

Exit mobile version