ਚੰਡੀਗੜ੍ਹ,14 ਫਰਵਰੀ 2023: ਬੀਤੇ ਦਿਨ ਕੇਂਦਰੀ ਖੂਫੀਆ ਏਜੰਸੀਆਂ ਨੇ ਪੰਜਾਬ ਪੁਲਿਸ (Punjab Police) ਨੂੰ ਅਲਰਟ ਜਾਰੀ ਕੀਤਾ ਹੈ | ਖੂਫੀਆ ਏਜੰਸੀਆਂ ਦੇ ਅਨੁਸਾਰ ਪੰਜਾਬ ‘ਚ ਇੱਕ ਵਾਰ ਫਿਰ ਤੋਂ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਦੂਜੇ ਪਾਸੇ ਪੰਜਾਬ ਪੁਲਿਸ ਵੀ ਹਰਕਤ ਵਿੱਚ ਆ ਗਈ ਹੈ | ਪੰਜਾਬ ਪੁਲਿਸ ਵਲੋਂ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ ਬੰਬੀਹਾ ਗੈਂਗ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ |ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਦਵਿੰਦਰ ਬੰਬੀਹਾ ਗਰੁੱਪ ਦੇ ਜਾਣਕਾਰਾਂ ਦੇ ਖਿਲਾਫ਼ ਪਟਿਆਲਾ ਪੁਲਿਸ ਵੱਲੋਂ ਵੱਡੀ ਰੈਡ ਕੀਤੀ ਗਈ ਹੈ, ਪਟਿਆਲਾ ਪੁਲਿਸ ਨੇ 42 ਵੱਖ-ਵੱਖ ਥਾਵਾਂ ਤੇ ਕੀਤੀ ਛਾਪੇਮਾਰੀ, ਫਿਲਹਾਲ ਪੁਲਿਸ ਦੇ ਹੱਥ ਕੁਝ ਵੀ ਨਹੀਂ ਲੱਗਾ |
ਪੰਜਾਬ ਪੁਲਿਸ (Punjab Police) ਨੇ ਪੂਰੇ ਪੰਜਾਬ ਵਿੱਚ ਕਈ ਜਿਲ੍ਹਿਆਂ ਵਿੱਚ ਇੱਕੋ ਸਮੇਂ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਸਵੇਰ ਤੋਂ ਹੀ ਚੱਲ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਬਠਿੰਡਾ, ਫਿਰੋਜ਼ਪੁਰ ਸਮੇਤ ਹੋਰ ਸਰਹੱਦੀ ਇਲਾਕਿਆਂ ਵਿੱਚ ਕੀਤੀ ਜਾ ਰਹੀ ਹੈ। ਪੁਲਿਸ ਨੇ ਗੈਂਗ ਨਾਲ ਜੁੜੇ ਲੋਕਾਂ ਦੇ ਘਰਾਂ ਅਤੇ ਹੋਰ ਟਿਕਾਣਿਆਂ ਦੀ ਤਲਾਸ਼ੀ ਲਈ ਹੈ।ਹਾਲਾਂਕਿ ਪੁਲਿਸ ਵੱਲੋਂ ਇਸ ਸੰਬੰਧ ਵਿੱਚ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।