July 7, 2024 3:12 pm
kisan morcha

ਕਿਸਾਨੀ ਸੰਗਰਸ਼ ‘ਚ ਆਪਣੀ ਜਾਨ ਗਵਾਉਣ ਵਾਲੇ 2 ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਵੱਡਾ ਐਲਾਨ

ਚੰਡੀਗੜ੍ਹ 23 ਨਵੰਬਰ 2021 : ਤਿੰਨ ਕੇਂਦਰੀ ਕਾਲੇ ਕਾਨੂੰਨਾਂ ਵਿਰੁੱਧ ਕਿਸਾਨੀ ਸੰਘਰਸ਼ ’ਚ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਯੋਗ ਵਾਰਸਾਂ ਨੂੰ ਸਰਕਾਰੀ ਨੌਕਰੀ ਦਿੱਤੇ ਜਾਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਚੰਨੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ 2 ਕਿਸਾਨਾਂ ਦੇ ਯੋਗ ਵਾਰਸਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। 2 ਹੋਰਨਾਂ ਨੂੰ ਨਿਯੁਕਤੀ ਦੇ ਪੱਤਰ ਜਲਦੀ ਦੇ ਦਿੱਤੇ ਜਾਣਗੇ, ਉਨ੍ਹਾਂ ਦੇ ਕੇਸ ਅੰਤਿਮ ਪੜਾਅ ’ਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਕਿਸਾਨੀ ਸੰਘਰਸ਼ ਦੇ ਮ੍ਰਿਤਕ ਕਿਸਾਨਾਂ ਦੇ ਚਾਰ ਪਰਿਵਾਰਾ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ ਜਾ ਚੁੱਕੀ ਹੈ।