July 2, 2024 10:13 pm
ਪੁਲਿਸ ਵੇਲਫੇਅਰ ਫੰਡ

ਪੰਜਾਬ ਸਰਕਾਰ ਦਾ ਵੱਡਾ ਐਲਾਨ, ਪੁਲਿਸ ਵੇਲਫੇਅਰ ਫੰਡ 10 ਕਰੋੜ ਤੋਂ ਵਧਾ ਕੇ 15 ਕਰੋੜ ਕੀਤਾ

ਚੰਡੀਗੜ੍ਹ, 20 ਅਪ੍ਰੈਲ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਅਫਸਰਾਂ ਨਾਲ ਮੀਟਿੰਗ ਕੀਤੀ | ਇਸ ਦੌਰਾਨ ਮੀਟਿੰਗ ‘ਚ ਲਿਆ ਗਿਆ ਵੱਡਾ ਫੈਸਲਾ ਪੰਜਾਬ ਪੁਲਿਸ ‘ਚ ਡਿਊਟੀ ‘ਤੇ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ 1 ਕਰੋੜ ਦੇਣ ਦਾ ਐਲਾਨ ਕੀਤਾ ਗਿਆ ਹੈ | ਇਸ ਸੰਬੰਧੀ ਪੰਜਾਬ ਦੇ ਡੀ.ਜੀ.ਪੀ.ਵੀ.ਕੇ. ਭਾਵਰਾ ਨੇ ਸੋਸ਼ਲ ਮੀਡੀਆ ਰਾਹੀਂ ਦੱਸਿਆ ਕਿ ਅੱਜ ਡਿਜੀਟਲ ਪਲੇਟਫਾਰਮ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਅਫ਼ਸਰਾਂ ਅਤੇ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ। ਡੀ.ਜੀ.ਪੀ ਨੇ ਦੱਸਿਆ ਕਿ ਪੰਜਾਬ ‘ਚ 933 ਲੋਕੇਸ਼ਨਾਂ ਤੇ 23 ਹਜ਼ਾਰ ਦੇ ਕਰੀਬ ਪੁਲਿਸ ਅਫ਼ਸਰਾਂ ਅਤੇ ਮੁਲਾਜ਼ਮਾਂ ਨੇ ਇਸ ‘ਚ ਹਿੱਸਾ ਲਿਆ।

ਇਸਦੇ ਨਾਲ ਹੀ ਡੀ.ਜੀ.ਪੀ. ਨੇ ਕਿਹਾ ਕਿ ਭਗਵੰਤ ਮਾਨ ਨੇ ਪੁਲਿਸ ਅਫ਼ਸਰਾਂ ਅਤੇ ਮੁਲਾਜ਼ਮਾਂ ਨੂੰ ਈਮਾਨਦਾਰੀ ਨਾਲ ਕੰਮ ਕਰਨ ਨੂੰ ਕਿਹਾ ਹੈ ਅਤੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਪੁਲਿਸ ਦੇ ਕੰਮ ਵਿਚ ਕੋਈ ਵੀ ਦਖ਼ਲਅੰਦਾਜ਼ੀ ਨਹੀਂ ਹੋਵੇਗੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਪੁਲਿਸ ਵਿਭਾਗ ਦੇ ਅਫ਼ਸਰਾਂ ਅਤੇ ਮੁਲਾਜ਼ਮਾਂ ਨੂੰ ਬਰਾਬਰ ਇੱਜ਼ਤ ਦਿੱਤੀ ਜਾਵੇਗੀ।

ਡੀ.ਜੀ.ਪੀ. ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ‘ਚ ਗੈਂਗਸਟਰਵਾਦ, ਨਸ਼ਾ, ਟੈਰਰਿਜ਼ਮ, ਨਾਜਾਇਜ਼ ਮਾਈਨਿੰਗ ਅਤੇ ਭ੍ਰਿਸ਼ਟਾਚਾਰ ਨੂੰ ਪਹਿਲ ਦੇ ਆਧਾਰ ਖ਼ਤਮ ਕਰਨ ਨੂੰ ਕਿਹਾ ਹੈ। ਡੀ.ਜੀ.ਪੀ. ਨੇ ਦੱਸਿਆ ਕਿ ਮੁੱਖ ਮੰਤਰੀ ਵਲੋਂ ਪੁਲਿਸ ਵੈੱਲਫੇਅਰ ਫ਼ੰਡ ਬਜਟ ਵੀ 10 ਕਰੋੜ ਤੋਂ ਵਧਾ ਕਿ 15 ਕਰੋੜ ਦਾ ਐਲਾਨ ਕਰ ਦਿੱਤਾ ਗਿਆ ਹੈ।