Site icon TheUnmute.com

ਲੁਧਿਆਣਾ ‘ਪਹੁੰਚੇ ਰੈਲ਼ੀ ਦੌਰਾਨ ਨਵਜੋਤ ਸਿੱਧੂ ਨੇ ਕੀਤੇ ਵੱਡੇ ਐਲਾਨ

navjot singh sidhu

ਲੁਧਿਆਣਾ 22 ਨਵੰਬਰ 2021 : ਅੱਜ ਸੀ.ਐਮ ਲੁਧਿਆਣਾ ‘ਚ ਵੱਡੀ ਰੈਲੀ ‘ਚ ਪਹੁੰਚੇ ਚੰਨੀ ਤੇ ਸਿੱਧੂ। ਰੈਲੀ ‘ਚ ਪਹੁੰਚੇ ਨਵਜੋਤ ਸਿੱਧੂ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਵੱਡਾ ਐਲਾਨ ਕੀਤਾ ਕਿ ਸਰਕਾਰ ਉਦੋਂ ਹੀ ਬਣੇਗੀ ਜਦੋਂ ਕਾਂਗਰਸੀ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਿਰ ਅੱਜ ਸਭ ਤੋਂ ਵੱਧ ਕਰਜ਼ਾ ਹੈ। ਸਿੱਧੂ ਨੇ ਕਿਹਾ ਕਿ ਨਕਸ਼ੇ ਤੋਂ ਮਾਫੀਆ ਰਾਜ ਦਾ ਖਾਤਮਾ ਕਰਨਾ ਹੋਵੇਗਾ। ਪੰਜਾਬ ਵਿੱਚ ਮਾਫੀਆ ਰਾਜ ਖਤਮ ਕੀਤਾ ਜਾਵੇਗਾ। ਉਨ੍ਹਾਂ ਨੇ ਐਲਾਨ ਕੀਤਾ ਕਿ ਜਲਦੀ ਹੀ ਰੇਤ ਲਈ ਨਵੀਂ ਨੀਤੀ ਜਲਦ ਹੀ ਬਣਾਈ ਜਾਵੇਗੀ।
ਦੱਸਦਈਏ ਕਿ ਅੱਜ ਲੁਧਿਆਣਾ ਵਿੱਚ ਕਾਂਗਰਸ ਵੱਲੋਂ ਵੱਡੀ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਨਵਜੋਤ ਸਿੱਧੂ ਨੇ ਵਰਕਰਾਂ ਨੂੰ ਸੰਬੋਧਨ ਕੀਤਾ। ਦੇ ਸੂਬਾ ਇੰਚਾਰਜ ਹਰੀਸ਼ ਚੌਧਰੀ ਵੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨਾਲ ਕਈ ਮੰਤਰੀ ਅਤੇ ਵਿਧਾਇਕ ਵੀ ਮੌਜੂਦ ਸਨ।

Exit mobile version