Site icon TheUnmute.com

Punjab News: ਜਲੰਧਰ ‘ਚ ਭਾਜਪਾ ਨੂੰ ਵੱਡਾ ਝਟਕਾ, ਆਮ ਆਦਮੀ ਪਾਰਟੀ ‘ਚ ਹੋਏ ਕਮਲਜੀਤ ਸਿੰਘ ਭਾਟੀਆ

Kamaljit Singh Bhatia

ਚੰਡੀਗੜ੍ਹ, 01 ਜੁਲਾਈ 2024: ਜਲੰਧਰ ਪੱਛਮੀ ਸੀਟ ‘ਤੇ ਜ਼ਿਮਨੀ ਚੋਣ ਤੋਂ ਪਹਿਲਾਂ ਹੀ ਪੰਜਾਬ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ (Kamaljit Singh Bhatia) ਅੱਜ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ | ਕਮਲਜੀਤ ਸਿੰਘ ਭਾਟੀਆ ਦਾ ਆਮ ਆਦਮੀ ਪਾਰਟੀ ‘ਚ ਜਾਣਾ ਪੰਜਾਬ ਭਾਜਪਾ ਲਈ ਜਲੰਧਰ ਜ਼ਿਮਨੀ ਚੋਣ ‘ਚ ਵੱਡਾ ਨੁਕਸਾਨ ਹੋ ਸਕਦਾ ਹੈ | ਜਲੰਧਰ ‘ਚ ਆਪਣੀ ਰਿਹਾਇਸ਼ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਜੁਆਇਨ ਕਰਵਾਈ |

ਕਮਲਜੀਤ ਭਾਟੀਆ (Kamaljit Singh Bhatia) ਨੂੰ ਸ਼ੀਤਲ ਅੰਗੁਰਾਲ ਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦਾ ਕਰੀਬੀਆਂ ਮੰਨਿਆ ਜਾਂਦਾ ਹੈ | ਉਨ੍ਹਾਂ ਨੇ ਲੋਕ ਸਭਾ ਚੋਣਾਂ ‘ਚ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਲਈ ਚੋਣ ਪ੍ਰਚਾਰ ਕੀਤਾ ਸੀ |

Exit mobile version