27 ਸਤੰਬਰ 2024: ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ ਭਾਜਪਾ ਹਾਈਕਮਾਂਡ ਨੇ ਅਜੇ ਤੱਕ ਜਾਖੜ ਦਾ ਅਸਤੀਫਾ ਸਵੀਕਾਰ ਨਹੀਂ ਕੀਤਾ ਹੈ।
ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸੁਨੀਲ ਜਾਖੜ ਨੇ ਸੂਬਾ ਕਾਰਜਕਾਰਨੀ ਦੀਆਂ ਅਹਿਮ ਮੀਟਿੰਗਾਂ ਤੋਂ ਦੂਰੀ ਬਣਾ ਰੱਖੀ ਸੀ। ਸੁਨੀਲ ਜਾਖੜ ਨੇ ਆਪਣੇ ਅਸਤੀਫੇ ਨੂੰ ਲੈ ਕੇ ਚੁੱਪੀ ਧਾਰੀ ਹੋਈ ਹੈ।
ਸ਼ੁਰੂਆਤੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਸੁਨੀਲ ਜਾਖੜ ਹਾਈਕਮਾਂਡ ਤੋਂ ਨਾਰਾਜ਼ ਸਨ। ਨਾਰਾਜ਼ਗੀ ਦਾ ਕਾਰਨ ਇਹ ਸੀ ਕਿ ਹਾਈਕਮਾਂਡ ਨੇ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰਕੇ ਰਵਨੀਤ ਸਿੰਘ ਬਿੱਟੂ ਨੂੰ ਮੰਤਰੀ ਬਣਾ ਦਿੱਤਾ।