Harsh Mahajan

ਹਿਮਾਚਲ ‘ਚ ਕਾਂਗਰਸ ਨੂੰ ਵੱਡਾ ਝਟਕਾ, ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਰਸ਼ ਮਹਾਜਨ ਭਾਜਪਾ ‘ਚ ਹੋਏ ਸ਼ਾਮਲ

ਚੰਡੀਗੜ੍ਹ 28 ਸਤੰਬਰ 2022: ਹਿਮਾਚਲ ਵਿੱਚ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਸਾਬਕਾ ਮੰਤਰੀ ਹਰਸ਼ ਮਹਾਜਨ (Harsh Mahajan) ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ । ਉਹ ਦਿੱਲੀ ਵਿੱਚ ਕੇਂਦਰੀ ਮੰਤਰੀ ਪਿਊਸ਼ ਗੋਇਲ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ।

ਜਿਕਰਯੋਗ ਹੈ ਕਿ ਹਰਸ਼ ਮਹਾਜਨ (Harsh Mahajan) ਨੂੰ ਛੇ ਵਾਰ ਦੇ ਮਰਹੂਮ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਰਣਨੀਤੀ ਕਾਰ ਮੰਨਿਆ ਜਾਂਦਾ ਸੀ। ਇਸੇ ਕਾਰਨ ਵੀਰਭੱਦਰ ਸਿੰਘ ਦੀ ਮੌਤ ਤੋਂ ਬਾਅਦ ਕਾਂਗਰਸ ਹਾਈਕਮਾਨ ਨੇ ਇਸ ਸਾਲ ਮਈ ਵਿੱਚ ਉਨ੍ਹਾਂ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਸੀ ਪਰ ਮਹਾਜਨ ਨੇ ਵਿਧਾਨ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਹੀ ਕਾਂਗਰਸ ਛੱਡ ਕੇ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ ।

ਹਰਸ਼ ਮਹਾਜਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਭਰੋਸਾ ਪ੍ਰਗਟਾਉਂਦੇ ਹੋਏ ਭਾਜਪਾ ‘ਚ ਸ਼ਾਮਲ ਹੋਏ ਹਨ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਹਰਸ਼ ਮਹਾਜਨ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਵੀ ਮੁਲਾਕਾਤ ਕੀਤੀ।

Scroll to Top