July 6, 2024 5:52 pm
Major Vijay Singh Mankotia

ਹਿਮਾਚਲ ‘ਚ ਕਾਂਗਰਸ ਨੂੰ ਵੱਡਾ ਝਟਕਾ, ਕਾਂਗਰਸ ਦੇ ਸਾਬਕਾ ਮੰਤਰੀ ਮੇਜਰ ਵਿਜੇ ਸਿੰਘ ਮਨਕੋਟੀਆ ਭਾਜਪਾ ‘ਚ ਹੋਏ ਸ਼ਾਮਲ

ਚੰਡੀਗੜ੍ਹ 25 ਅਕਤੂਬਰ 2022: ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਮਿਲਿਆ ਹੈ, ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਮੇਜਰ ਵਿਜੇ ਸਿੰਘ ਮਨਕੋਟੀਆ (Major Vijay Singh Mankotia)  ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਅੱਜ ਯਾਨੀ ਮੰਗਲਵਾਰ ਨੂੰ ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਵਿਜੇ ਸਿੰਘ ਮਨਕੋਟੀਆ ਨੂੰ ਪਾਰਟੀ ਦੀ ਮੈਂਬਰਸ਼ਿਪ ਦਿੱਤੀ।

ਇਸਦੇ ਨਾਲ ਹੀ ਗਗਰੇਟ ਤੋਂ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਰਾਕੇਸ਼ ਕਾਲੀਆ ਵੀ ਭਾਜਪਾ ‘ਚ ਸ਼ਾਮਲ ਹੋ ਗਏ। ਮੰਤਰੀ ਵਿਜੇ ਸਿੰਘ ਮਨਕੋਟੀਆ ਆਪਣੇ ਬੇਬਾਕ ਅੰਦਾਜ਼ ਲਈ ਜਾਣੇ ਜਾਂਦੇ ਹਨ। ਮਨਕੋਟੀਆ ਸ਼ਾਹਪੁਰ ਤੋਂ ਕਈ ਵਾਰ ਚੋਣ ਲੜ ਚੁੱਕੇ ਹਨ। ਹਾਲਾਂਕਿ, ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਨਾਲ ਉਨ੍ਹਾਂ ਦੇ ਟਕਰਾਅ ਨੇ ਉਨ੍ਹਾਂ ਨੂੰ ਰਾਜਨੀਤੀ ਵਿੱਚ ਕਿਤੇ ਨਾ ਕਿਤੇ ਕਮਜ਼ੋਰ ਕਰ ਦਿੱਤਾ।

ਵਿਜੇ ਸਿੰਘ ਮਨਕੋਟੀਆ ਦੀ ਸ਼ਖ਼ਸੀਅਤ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਨੂੰ ਭਾਜਪਾ ਪ੍ਰਧਾਨ ਜੇਡੀ ਨੱਡਾ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਹੈ । ਉਹ ਸ਼ਾਹਪੁਰ ਵਿਧਾਨ ਸਭਾ ਤੋਂ ਚੋਣ ਲੜਦੇ ਰਹੇ ਹਨ। ਇਹ ਵਿਧਾਨ ਸਭਾ ਕਾਂਗੜਾ ਜ਼ਿਲ੍ਹੇ ਵਿੱਚ ਆਉਂਦੀ ਹੈ। ਮਨਕੋਟੀਆ ਦੇ ਭਾਜਪਾ ਵਿੱਚ ਸ਼ਾਮਲ ਹੋਣ ਸਮੇਂ ਹਰਸ਼ ਮਹਾਜਨ ਜੋ ਕਿ ਹਾਲ ਹੀ ਵਿੱਚ ਕਾਂਗਰਸ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਸਨ, ਉਹ ਵੀ ਮੌਜੂਦ ਸਨ।