July 2, 2024 8:59 pm
Jalandhar

ਜਲੰਧਰ ‘ਚ ਕਾਂਗਰਸ ਨੂੰ ਵੱਡਾ ਝਟਕਾ, ਰਾਣਾ ਗੁਰਜੀਤ ਦੇ ਭਤੀਜੇ ਹਰਦੀਪ ਸਿੰਘ ਰਾਣਾ ‘ਆਪ’ ‘ਚ ਹੋਏ ਸ਼ਾਮਲ

ਜਲੰਧਰ, 28 ਅਪ੍ਰੈਲ 2023: ਜਲੰਧਰ  (Jalandhar) ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਰਾਣਾ ਗੁਰਜੀਤ ਸਿੰਘ ਦੇ ਭਤੀਜੇ ਹਰਦੀਪ ਸਿੰਘ ਰਾਣਾ ਅੱਜ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ ਹਨ। ਕਈ ਕਾਂਗਰਸੀ ਅਹੁਦੇਦਾਰ ਤੇ ਕੌਂਸਲਰ ਵੀ ‘ਆਪ’ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।

Jalandhar