ਚੰਡੀਗੜ੍ਹ 14 ਸਤੰਬਰ 2022: ਕਾਂਗਰਸ (Congress) ਪਾਰਟੀ ਆਪਣੇ ਬੁਰੇ ਦੌਰ ਵਿਚੋਂ ਗੁਜ਼ਰ ਰਹੀ ਹੈ | ਇਸਦੇ ਨਾਲ ਹੀ ਗੋਆ (Goa) ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਦਿਗੰਬਰ ਕਾਮਤ ਅਤੇ ਵਿਰੋਧੀ ਧਿਰ ਦੇ ਆਗੂ ਮਾਈਕਲ ਲੋਬੋ ਸਮੇਤ ਅੱਠ ਕਾਂਗਰਸੀ ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਕਾਂਗਰਸ ਕੋਲ ਹੁਣ ਸਿਰਫ਼ ਤਿੰਨ ਵਿਧਾਇਕ ਰਹਿ ਗਏ ਹਨ |
ਵਿਰੋਧੀ ਧਿਰ ਦੇ ਨੇਤਾ ਮਾਈਕਲ ਲੋਬੋ ਨੇ ਅੱਜ ਕਾਂਗਰਸ ਵਿਧਾਇਕ ਦਲ ਦੀ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਕਾਂਗਰਸ (Congress) ਵਿਧਾਇਕ ਦਲ ਦਾ ਭਾਜਪਾ ਵਿੱਚ ਰਲੇਵਾਂ ਕਰਨ ਦਾ ਫੈਸਲਾ ਲਿਆ ਗਿਆ। ਇਸ ਤੋਂ ਬਾਅਦ ਇਨ੍ਹਾਂ ਵਿਧਾਇਕਾਂ ਨੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨਾਲ ਵੀ ਮੁਲਾਕਾਤ ਕੀਤੀ।
ਇਨ੍ਹਾਂ ਵਿਧਾਇਕਾਂ ਨੇ ਛੱਡੀ ਕਾਂਗਰਸ
ਦਿਗੰਬਰ ਕਾਮਤ, ਮਾਈਕਲ ਲੋਬੋ, ਡੀ ਲੋਬੋ, ਰਾਜੇਸ਼ ਫਲਦੇਸਾਈ, ਕੇਦਾਰ ਨਾਇਕ, ਸੰਕਲਪ ਅਮੋਨਕਰ, ਅਲੈਕਸੋ ਸਿਕਵੇਰਾ ਅਤੇ ਰੁਡੋਲਫ ਫਰਨਾਂਡਿਸ ਉਨ੍ਹਾਂ ਵਿਧਾਇਕਾਂ ਵਿੱਚ ਸ਼ਾਮਲ ਹਨ ਜੋ ਕਾਂਗਰਸ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਹਨ। 40 ਸੀਟਾਂ ਵਾਲੀ ਗੋਆ ਵਿਧਾਨ ਸਭਾ ਵਿੱਚ ਭਾਜਪਾ ਦੇ 20 ਵਿਧਾਇਕ ਸਨ। ਇਸ ਦੇ ਨਾਲ ਹੀ ਭਾਜਪਾ ‘ਚ ਵਿਧਾਇਕਾਂ ਦੀ ਗਿਣਤੀ 28 ਹੋ ਗਈ ਹੈ।