ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਨੂੰ ਵੱਡਾ ਝਟਕਾ, ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਮੁੜ ਗ੍ਰਿਫਤਾਰ

Shah Mehmood Qureshi

ਚੰਡੀਗੜ੍ਹ, 27 ਦਸੰਬਰ 2023: ਪਾਕਿਸਤਾਨ (Pakistan) ਦੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ (Shah Mehmood Qureshi) ਨੂੰ ਫਿਰ ਗ੍ਰਿਫਤਾਰ ਕਰ ਲਿਆ ਗਿਆ ਹੈ। ਕੁਰੈਸ਼ੀ, ਜੋ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਉਪ ਪ੍ਰਧਾਨ ਸਨ, ਉਨ੍ਹਾਂ ਨੂੰ ਗੁਪਤ ਡਿਪਲੋਮੈਟਿਕ ਕੇਬਲ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਸੀ। ਪਿਛਲੇ ਹਫ਼ਤੇ ਪਾਕਿਸਤਾਨ ਦੀ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਕੁਰੈਸ਼ੀ ਨੂੰ ਬੁੱਧਵਾਰ ਨੂੰ ਮੁੜ ਅਦਿਆਲਾ ਜੇਲ੍ਹ ਦੇ ਬਾਹਰ ਗ੍ਰਿਫ਼ਤਾਰ ਕਰ ਲਿਆ ਗਿਆ। ਖਬਰਾਂ ਮੁਤਾਬਕ ਕੁਰੈਸ਼ੀ ਨੇ ਉਨ੍ਹਾਂ ਦੀ ਮੁੜ ਗ੍ਰਿਫਤਾਰੀ ਦਾ ਸਖਤ ਵਿਰੋਧ ਕੀਤਾ ਹੈ ।

ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਕੀਤੀ ਇਕ ਵੀਡੀਓ ਵਿਚ, ਪੀਟੀਆਈ ਨੇ ਕਿਹਾ ਕਿ ਕੁਰੈਸ਼ੀ ਨੂੰ ਸਿਫਰ ਕੇਸ ਵਿਚ ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਬਾਅਦ ਅਦਿਆਲਾ ਜੇਲ੍ਹ ਦੇ ਬਾਹਰੋਂ ਦੁਬਾਰਾ ਗ੍ਰਿਫਤਾਰ ਕੀਤਾ ਗਿਆ ਸੀ। ਪਾਰਟੀ ਨੇ ਕਿਹਾ ਕਿ ਰਾਵਲਪਿੰਡੀ ਦੇ ਡਿਪਟੀ ਕਮਿਸ਼ਨਰ ਹਸਨ ਵਕਾਰ ਚੀਮਾ ਨੇ ਮੰਗਲਵਾਰ ਨੂੰ ਕੁਰੈਸ਼ੀ ਦੀ 15 ਦਿਨਾਂ ਦੀ ਨਜ਼ਰਬੰਦੀ ਦੇ ਹੁਕਮ ਨੂੰ ਵਾਪਸ ਲੈ ਲਿਆ ਹੈ।

ਟੀਵੀ ‘ਤੇ ਪ੍ਰਸਾਰਿਤ ਵੀਡੀਓ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਪੀਟੀਆਈ ਦੁਆਰਾ ਸਾਂਝੀ ਕੀਤੀ ਗਈ ਫੁਟੇਜ ਵਿੱਚ, 67 ਸਾਲਾ ਪਾਕਿਸਤਾਨ (Pakistan) ਦੇ  ਸਾਬਕਾ ਵਿਦੇਸ਼ ਮੰਤਰੀ ਨੂੰ ਜ਼ੋਰਦਾਰ ਵਿਰੋਧ ਕਰਦੇ ਹੋਏ ਦੇਖਿਆ ਗਿਆ। ਡਾਨ ਨਿਊਜ਼ ਦੀ ਰਿਪੋਰਟ ਮੁਤਾਬਕ (Dawn News report) ਕੁਰੈਸ਼ੀ ਨੇ ਪੁਲਸ ਦੀ ਕਾਰਵਾਈ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।