ਚੰਡੀਗੜ੍ਹ 09 ਸਤੰਬਰ 2022: ਖੁਰਾਕ ਤੇ ਸਪਲਾਈ ਮਹਿਕਮੇ ਦੇ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਵਲੋਂ ਪਾਈ ਜ਼ਮਾਨਤ ਅਰਜ਼ੀ ਲੁਧਿਆਣਾ ਅਦਾਲਤ ਵਲੋਂ ਖ਼ਾਰਜ ਕਰ ਦਿੱਤੀ ਹੈ | ਜਿਸਦੇ ਚੱਲਦੇ ਭਾਰਤ ਭੂਸ਼ਣ ਆਸ਼ੂ ਨੂੰ ਜੇਲ੍ਹ ਵਿਚ ਹੀ ਰਹਿਣਾ ਪਵੇਗਾ | ਪਿਛਲੀ ਸੁਣਵਾਈ ਦੌਰਾਨ ਬਹਿਸ ਤੋਂ ਬਾਅਦ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਅਤੇ ਅਗਲੀ ਸੁਣਵਾਈ 9 ਸਤੰਬਰ ਤੈਅ ਕੀਤੀ ਗਈ ਸੀ, ਜਿਸਦੀ ਅੱਜ ਸੁਣਵਾਈ ਹੋਈ ਹੈ ।
ਜਿਕਰਯੋਗ ਹੈ ਕਿ ਟੈਂਡਰ ਘੁਟਾਲੇ ਦੇ ਮਾਮਲੇ ਵਿਚ ਗ੍ਰਿਫਤਾਰੀ ਤੋਂ ਬਾਅਦ ਆਸ਼ੂ ਨੇ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ| ਵਿਜੀਲੈਂਸ ਬਿਊਰੋ ਨੇ 22 ਅਗਸਤ ਨੂੰ ਆਸ਼ੂ ਨੂੰ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਫਿਰ 31 ਅਗਸਤ ਨੂੰ ਉਸ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। ਫਿਲਹਾਲ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹੈ।