July 2, 2024 9:25 pm
Punjab Assembly Election

ਲੋਕ ਇਨਸਾਫ਼ ਪਾਰਟੀ ਨੂੰ ਲੱਗਾ ਵੱਡਾ ਝਟਕਾ, ਹਲਕਾ ਖਡੂਰ ਸਾਹਿਬ ਤੋਂ ਪਾਰਟੀ ਦੇ ਉਮੀਦਵਾਰ ਅਕਾਲੀ ਦਲ ‘ਚ ਹੋਏ ਸ਼ਾਮਲ

ਚੰਡੀਗੜ੍ਹ, 8 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲਗਾਤਾਰ ਹੀ ਸਿਆਸੀ ਗਲਿਆਰਾਂ ਭਖਿਆ ਹੋਇਆ ਹੈ, ਇਸੇ ਦੇ ਚਲਦਿਆਂ ਲੋਕ ਇਨਸਾਫ਼ ਪਾਰਟੀ ਦੇ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਰਾਜਬੀਰ ਸਿੰਘ ਪੱਖੋਕੇ ਆਪਣੇ ਸੈਂਕੜਾ ਵਰਕਰਾਂ ਨਾਲ ਅੰਮ੍ਰਿਤਸਰ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਉੱਥੇ ਹੀ ਰਾਜਬੀਰ ਸਿੰਘ ਪੱਖੋਕੇ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਾਉਣ ਵਾਸਤੇ ਰਣਜੀਤ ਸਿੰਘ ਬ੍ਰਹਮਪੁਰਾ ਖੁਦ ਉਹਨਾਂ ਕੋਲ ਅੰਮ੍ਰਿਤਸਰ ਦੇ ਨਜ਼ਦੀਕੀ ਪਿੰਡ ਪੱਖੋਕੇ ਪੁੱਜੇ |