July 3, 2024 11:51 am
ਸਿਮਰਜੀਤ ਸਿੰਘ ਬੈਂਸ

ਲੋਕ ਇੰਨਸਾਫ ਪਾਰਟੀ ਦੇ ਸੁਪਰੀਮੋ ਸਿਮਰਜੀਤ ਬੈਂਸ ਨੂੰ ਵੱਡਾ ਝਟਕਾ, ਇੱਕ ਹੋਰ ਮਾਮਲਾ ਦਰਜ

ਚੰਡੀਗੜ੍ਹ 22 ਅਪ੍ਰੈਲ 2022: ਲੋਕ ਇਨਸਾਫ਼ ਪਾਰਟੀ ਦੇ ਸੁਪਰੀਮੋ ਸਿਮਰਜੀਤ ਸਿੰਘ ਬੈਂਸ ਦੀ ਮੁਸਕਲਾਂ ‘ਚ ਘਿਰਦੇ ਨਜਰ ਆ ਰਹੇ ਹਨ | ਸਿਮਰਜੀਤ ਸਿੰਘ ਬੈਂਸ ਦੇ ਖ਼ਿਲਾਫ਼ ਦਰਜ ਜਬਰ ਜਨਾਹ ਦੇ ਮਾਮਲੇ ‘ਚ ਅਦਾਲਤ ਵੱਲੋਂ ਭਗੌੜਾ ਕਰਾਰ ਦੇਣ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਇਕ ਹੋਰ ਅਪਰਾਧਕ ਮੁਕੱਦਮਾ ਦਰਜ ਕੀਤਾ ਗਿਆ ਹੈ।

ਜਿਕਰਯੋਗ ਹੈ ਕਿ ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਅਦਾਲਤ ਦੇ ਹੁਕਮਾਂ ਤੋਂ ਬਾਅਦ ਆਈਪੀਸੀ ਦੀ ਧਾਰਾ 174 ਏ ਤਹਿਤ ਸਿਮਰਜੀਤ ਸਿੰਘ ਬੈਂਸ, ਕਰਮਜੀਤ ਸਿੰਘ, ਪਰਮਜੀਤ ਸਿੰਘ ਬੈਂਸ, ਸੁਖਚੈਨ ਸਿੰਘ, ਪ੍ਰਦੀਪ ਕੁਮਾਰ ਉਰਫ ਗੋਗੀ ਸ਼ਰਮਾ, ਬਲਜਿੰਦਰ ਕੌਰ ਤੇ ਜਸਬੀਰ ਕੌਰ ਉਰਫ਼ ਭਾਬੀ ਨੂੰ ਨਾਮਜ਼ਦ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਇਹ ਕਾਰਵਾਈ ਜੇਐਮਆਈਸੀ ਹਰਸਿਮਰਨਜੀਤ ਕੌਰ ਦੀ ਅਦਾਲਤ ਦੇ ਹੁਕਮਾਂ ਤੋਂ ਬਾਅਦ ਕੀਤੀ।

ਮਾਮਲੇ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਦੇ ਮੁਤਾਬਕ ਸਿਮਰਜੀਤ ਸਿੰਘ ਬੈਂਸ ਸਮੇਤ ਸਾਰੇ ਮੁਲਜ਼ਮਾਂ ਦੇ ਖਿਲਾਫ਼ 10 ਜੁਲਾਈ 2021 ਨੂੰ ਜਬਰ ਜਨਾਹ ਅਤੇ ਹੋਰ ਸੰਗੀਨ ਧਾਰਾਵਾਂ ਤਹਿਤ ਥਾਣਾ ਡਿਵੀਜ਼ਨ ਨੰਬਰ ਛੇ ਵਿਚ 180 ਨੰਬਰ ਮੁਕੱਦਮਾ ਦਰਜ ਕੀਤਾ ਗਿਆ ਸੀ। ਪੁਲਿਸ ਦੇ ਮੁਤਾਬਕ ਸਾਰੇ ਮੁਲਜ਼ਮ ਅਦਾਲਤ ਵਿੱਚ ਦਿੱਤੇ ਗਏ ਸਮੇਂ ਤੇ ਹਾਜ਼ਰ ਨਹੀਂ ਹੋਏ ਜਿਸ ਤੋਂ ਬਾਅਦ ਮਾਣਯੋਗ ਅਦਾਲਤ ਨੇ ਮੁਲਜ਼ਮਾਂ ਦੇ ਖਿਲਾਫ ਐੱਫ ਆਈ ਆਰ ਦਰਜ ਕਰਨ ਦੇ ਆਦੇਸ਼ ਦਿੱਤੇ। ਇਸ ਮਾਮਲੇ ਵਿਚ ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੇ 7 ਮੁਲਜ਼ਮਾਂ ਖਿਲਾਫ ਇਕ ਹੋਰ ਐਫਆਈਆਰ ਦਰਜ ਕਰ ਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।