Dalvir Goldi

ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ ‘ਆਪ’ ‘ਚ ਹੋਏ ਸ਼ਾਮਲ

ਚੰਡੀਗੜ੍ਹ, 01 ਮਈ 2024: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗ ਹੈ | ਹਲਕਾ ਧੂਰੀ ਤੋਂ ਸਾਬਕਾ ਵਿਧਾਇਕ ਦਲਵੀਰ ਗੋਲਡੀ (Dalvir Goldi) ਕਾਂਗਰਸ ਤੋਂ ਅਸਤੀਫਾ ਦੇ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਗੋਲਡੀ ਦੇ ਪਹਿਲਾਂ ਭਾਜਪਾ ‘ਚ ਸ਼ਾਮਲ ਹੋਣ ਦੀਆਂ ਖ਼ਬਰਾਂ ਸਨ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਹੈ। ਇਸ ਦੌਰਾਨ ਸਥਾਨਕ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਵੀ ਉਨ੍ਹਾਂ ਦੇ ਨਾਲ ਸਨ।

ਜਿਕਰਯੋਗ ਹੈ ਕਿ ਸਾਲ 2017 ‘ਚ ਧੂਰੀ ਵਿਧਾਨ ਸਭਾ ਚੋਣਾਂ ‘ਚ ਦਲਵੀਰ ਗੋਲਡੀ ‘ਆਪ’ ਦੇ ਜਸਵੀਰ ਸਿੰਘ ਜੱਸੀ ਨੂੰ 2838 ਵੋਟਾਂ ਦੇ ਫਰਕ ਨਾਲ ਹਰਾ ਕੇ ਧੂਰੀ ਤੋਂ ਵਿਧਾਇਕ ਬਣੇ ਸਨ। ਸਾਲ 2022 ‘ਚ ਉਨ੍ਹਾਂ ਨੇ ਮੁੜ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਚੋਣ ਲੜੀ ਪਰ ਚੋਣ ਹਾਰ ਗਏ। ਦੂਜੇ ਸਥਾਨ ‘ਤੇ ਰਹੇ ਸੀ।

ਦਲਵੀਰ ਗੋਲਡੀ (Dalvir Goldi) ਨੇ ਕਾਂਗਰਸ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੂੰ ਆਪਣਾ ਵੱਡਾ ਭਰਾ ਦੱਸਿਆ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਖੁਦ ਸੀ.ਐਮ ਮਾਨ ਖਿਲਾਫ ਚੋਣ ਲੜੀ ਸੀ। ਇਸ ਦੇ ਬਾਵਜੂਦ ਸੀਐਮ ਮਾਨ ਨੇ ਉਨ੍ਹਾਂ ਨੂੰ ਆਪਣਾ ਛੋਟਾ ਭਰਾ ਬਣਾ ਲਿਆ ਹੈ।

Scroll to Top