Site icon TheUnmute.com

ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ‘ਆਪ’ ‘ਚ ਹੋਏ ਸ਼ਾਮਲ

Gurpreet Singh GP

ਚੰਡੀਗੜ੍ਹ, 09 ਮਾਰਚ 2024: ਸ੍ਰੀ ਫਤਹਿਗੜ੍ਹ ਸਾਹਿਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਬਸੀ ਪਠਾਣਾ ਤੋਂ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ (Gurpreet Singh GP) ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਹੈ |

ਜਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਜੀਪੀ ਨੂੰ 2017 ਵਿੱਚ ਬੱਸੀ ਪਠਾਣਾਂ ਤੋਂ ਕਾਂਗਰਸ ਨੇ ਟਿਕਟ ਦਿੱਤੀ ਸੀ ਅਤੇ ਜੀਪੀ (Gurpreet Singh GP) ਨੇ ‘ਆਪ’ ਦੇ ਸੰਤੋਖ ਸਿੰਘ ਸਲਾਣਾ ਅਤੇ ਅਕਾਲੀ ਦਲ ਦੇ ਦਰਬਾਰਾ ਸਿੰਘ ਗੁਰੂ ਨੂੰ ਹਰਾਇਆ ਸੀ। 2022 ‘ਚ ‘ਆਪ’ ਦੇ ਰੁਪਿੰਦਰ ਸਿੰਘ ਹੈਪੀ ਤੋਂ ਹਾਰ ਗਏ ਸਨ।

ਗੁਰਪ੍ਰੀਤ ਸਿੰਘ ਜੀਪੀ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਤੋਂ ਨਾਰਾਜ਼ ਦੱਸੇ ਜਾਂਦੇ ਹਨ । ਕਿਉਂਕਿ ਚੰਨੀ ਦੇ ਭਰਾ ਡਾ: ਮਨੋਹਰ ਸਿੰਘ ਵੀ ਬੱਸੀ ਪਠਾਣਾਂ ਤੋਂ ਕਾਂਗਰਸ ਦੀ ਟਿਕਟ ਮੰਗਦੇ ਸਨ। ਉਸ ਸਮੇਂ ਜੀਪੀ ਨੇ ਬੜੀ ਮੁਸ਼ਕਿਲ ਨਾਲ ਟਿਕਟ ਹਾਸਲ ਕੀਤੀ ਸੀ । ਉਦੋਂ ਚੰਨੀ ਦੇ ਭਰਾ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ। ਜੀਪੀ ਨੇ ਆਪਣੀ ਹਾਰ ਲਈ ਚਰਨਜੀਤ ਚੰਨੀ ਦੇ ਭਰਾ ਨੂੰ ਵੀ ਜ਼ਿੰਮੇਵਾਰ ਠਹਿਰਾ ਰਿਹਾ ਹੈ |

Exit mobile version