July 7, 2024 7:34 am
BJP

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, 4 ਹੋਰ ਆਗੂ ਹੋਏ ਭਾਜਪਾ ‘ਚ ਸ਼ਾਮਲ

ਚੰਡੀਗੜ੍ਹ 29 ਦਸੰਬਰ 2021 : ਪੰਜਾਬ ਵਿਧਾਨ ਸਭਾ ਚੋਣਾਂ (Punjab Assembly elections) ਨੇੜੇ ਹਨ ਅਤੇ ਸਾਰੀਆਂ ਪਾਰਟੀਆਂ ‘ਚ ਦਲ-ਬਦਲੀ ਹੋ ਰਹੀ ਹੈ। ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਚਾਰ ਮੁੱਖ ਆਗੂ ਅੱਜ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਪੰਜਾਬ ਵਿਧਾਨ ਸਭਾ ਚੋਣਾਂ (Punjab Assembly elections) ਦੇ ਇੰਚਾਰਜ ਅਤੇ ਕੇਂਦਰੀ ਜਲ ਸਰੋਤ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਡਾ.ਦੁਸ਼ਯੰਤ ਗੌਤਮ ਮੌਜੂਦ ਸਨ। ਨਵੀਂ ਖ਼ਬਰ ਸਾਹਮਣੇ ਆਈ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਜਗਦੀਪ ਸਿੰਘ ਨਕਈ ਭਾਜਪਾ ‘ਚ ਸ਼ਾਮਲ ਹੋ ਗਏ ਹਨ।

ਜਗਦੀਪ ਸਿੰਘ ਨਕਈ 2 ਵਾਰ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਮੁੱਖ ਸੰਸਦੀ ਸਕੱਤਰ, ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਯੂਥ ਖਜ਼ਾਨਚੀ ਰਵੀਪ੍ਰੀਤ ਸਿੰਘ ਸਿੱਧੂ, ਚਮਕੌਰ ਸਾਹਿਬ ਸੀਟ ਤੋਂ ਵਿਧਾਇਕ ਅਤੇ ਬਾਰ ਕੌਂਸਲਿੰਗ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਰਾਏ, ਸੈਣੀ ਸਮਾਜ ਦੇ ਸੂਬਾ ਮੀਤ ਪ੍ਰਧਾਨ ਅਤੇ ਟਰਾਂਸਪੋਰਟ ਯੂਨੀਅਨ ਦੇ 7 ਸਾਲ ਪ੍ਰਧਾਨ ਹਰਭਾਗ ਸਿੰਘ ਦੇਸੂਮਾਜਰਾ ਨੂੰ ਭਾਜਪਾ ਦੀ ਮੈਂਬਰਸ਼ਿਪ ਦਿੱਤੀ ਗਈ।

ਇਸ ਦੌਰਾਨ ਸ਼ੇਖਾਵਤ ਨੇ ਕਿਹਾ ਕਿ ਕਿਸੇ ਸਮੇਂ ਪੰਜਾਬ ਦਾ ਨਾਂ ਲੋਕਾਂ ਦੀ ਕਲਪਨਾ ‘ਚ ਖੁਸ਼ਹਾਲੀ ਦੇ ਹਵਾਲੇ ਨਾਲ ਲਿਆ ਜਾਂਦਾ ਸੀ ਪਰ ਅੱਜ ਪੰਜਾਬ ਨੂੰ ਰੇਤ ਮਾਫੀਆ, ਨਸ਼ੇ ਦੇ ਕਾਰੋਬਾਰ ਲਈ ਯਾਦ ਕੀਤਾ ਜਾ ਰਿਹਾ ਹੈ। ਕਿਸੇ ਸਮੇਂ ਦੇਸ਼ ਦਾ ਸਭ ਤੋਂ ਖੁਸ਼ਹਾਲ ਸੂਬਾ ਮੰਨੇ ਜਾਂਦੇ ਪੰਜਾਬ ਦਾ ਵਿਕਾਸ ਵੀ 16ਵੇਂ ਸਥਾਨ ‘ਤੇ ਖਿਸਕ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਹ ਪ੍ਰਭਾਵਸ਼ਾਲੀ ਆਗੂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਨਵੇਂ ਪੰਜਾਬ ਦੀ ਉਸਾਰੀ ਲਈ ਭਾਜਪਾ ਦੇ ਝੰਡੇ ਹੇਠ ਆ ਗਏ ਹਨ ਅਤੇ ਇਨ੍ਹਾਂ ਦੇ ਸਹਿਯੋਗ ਨਾਲ ਪੰਜਾਬ ਮੁੜ ਤੋਂ ਖੁਸ਼ਹਾਲ ਅਤੇ ਵਿਕਸਤ ਸੂਬਾ ਬਣੇਗਾ।