Site icon TheUnmute.com

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, MLA ਮਨਪ੍ਰੀਤ ਸਿੰਘ ਇਯਾਲੀ ਵੱਲੋਂ ਪਾਰਟੀ ਗਤੀਵਿਧੀਆਂ ਤੋਂ ਦੂਰ ਰਹਿਣ ਦਾ ਫੈਸਲਾ

Manpreet Singh Ayali

ਚੰਡੀਗੜ੍ਹ, 7 ਜੂਨ 2024: ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ (Manpreet Singh Ayali) ਆਪਣੀ ਹੀ ਪਾਰਟੀ ਨਾਲ ਨਾਰਾਜ਼ ਚੱਲ ਰਹੇ ਹਨ। ਇਆਲੀ ਨੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਝੂੰਦਾਂ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ ਪਾਰਟੀ ਦੀਆਂ ਗਤੀਵਿਧੀਆਂ ਤੋਂ ਦੂਰ ਰਹਿਣਗੇ।

ਮਨਪ੍ਰੀਤ ਸਿੰਘ ਇਯਾਲੀ (Manpreet Singh Ayali) ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਸਿਰਮੌਰ ਜਥੇਬੰਦੀ ਹੈ, ਜਿਸ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਰਿਹਾ ਹੈ, ਪ੍ਰੰਤੂ ਪਿਛਲੇ ਕੁਝ ਸਮੇਂ ਤੋਂ ਪਾਰਟੀ ਆਗੂਆਂ ਵੱਲੋਂ ਲਏ ਫੈਸਲਿਆਂ ਕਾਰਨ ਅਕਾਲੀ ਦਲ ਵਿੱਚ ਵੱਡੀ ਪੱਧਰ ‘ਤੇ ਸਿਧਾਂਤਕ ਗਿਰਾਵਟ ਆਈ ਹੈ।

ਅਕਾਲੀ ਦਲ ਪਾਰਟੀ ਪਹਿਲਾਂ ਕਿਸਾਨੀ ਅਤੇ ਮੌਜੂਦਾ ਸਮੇਂ ਪੰਜਾਬ ਅੰਦਰ ਚੱਲ ਰਹੀ ਪੰਥਕ ਸੋਚ ਨੂੰ ਵੀ ਪਛਾਨਣ ਵਿੱਚ ਅਸਫਲ ਰਹੀ। ਕਿਸਾਨੀ ਅਤੇ ਪੰਥ ਅਤੇ ਪੰਜਾਬੀਆਂ ਦਾ ਭਰੋਸਾ ਹਾਸਲ ਕਰਨ ਲਈ ਅੱਜ ਪਾਰਟੀ ਨੂੰ ਵੱਡੇ ਫੈਸਲੇ ਲੈਣ ਦੀ ਲੋੜ ਹੈ, ਤਾਂ ਜੋ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕੀਤਾ ਜਾ ਸਕੇ।

Exit mobile version