July 7, 2024 9:45 pm
Punjab Government

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੇ ਕਿਸਾਨਾਂ ਦੇ ਲਈ ਵੱਡਾ ਫੈਸਲਾ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ 09 ਜੂਨ 2022: ਪੰਜਾਬ ਸਰਕਾਰ (Punjab Government) ਵਲੋਂ ਸੂਬੇ ਦੇ ਕਿਸਾਨਾਂ ਲਈ ਇੱਕ ਹੋਰ ਵੱਡਾ ਫੈਸਲਾ ਲਿਆ ਹੈ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟਰ ਰਾਹੀਂ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਟਿਊਬਵੈੱਲ ‘ਤੇ ਲੋਡ ਵਧਾਉਣ ਦਾ ਖ਼ਰਚਾ 4750 ਪ੍ਰਤੀ ਹਾਰਸ-ਪਾਵਰ ਤੋਂ ਘਟਾ ਕੇ 2500 ਕਰ ਦਿੱਤਾ ਗਿਆ ਹੈ I ਉਨ੍ਹਾਂ ਦੱਸਿਆ ਕਿ ਹਜ਼ਾਰਾਂ ਕਿਸਾਨਾਂ ਨੂੰ ਇਸ ਦਾ ਫ਼ਾਇਦਾ ਹੋਵੇਗਾ ਤੇ ਅਸੀਂ ਖੇਤੀ ਨੂੰ ਮਜਬੂਰੀ ਦਾ ਨਹੀਂ ਸਗੋਂ ਲਾਹੇਵੰਦ ਧੰਦਾ ਬਣਾਉਣਾ ਚਾਹੁੰਦੇ ਹਾਂ |