MSP

ਕੇਂਦਰ ਕੈਬਿਨੇਟ ਬੈਠਕ ‘ਚ ਕਿਸਾਨਾਂ ਲਈ ਵੱਡਾ ਫੈਸਲਾ, ਸਾਉਣੀ ਦੀਆਂ ਫ਼ਸਲਾਂ ਦੀ MSP ‘ਚ ਕੀਤਾ ਵਾਧਾ

ਚੰਡੀਗੜ੍ਹ 08 ਜੂਨ 2022: ਕਿਸਾਨਾਂ ਦੀਆਂ ਫਸਲਾਂ ਦੀ ਖਰੀਦੋ-ਫਰੋਖਤ ਨੂੰ ਦੇਖਦੇ ਹੋਏ ਨਰਿੰਦਰ ਮੋਦੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਕੇਂਦਰ ਸਰਕਾਰ ਨੇ ਹੁਣ ਕਿਸਾਨਾਂ ਦੀਆਂ ਸਾਉਣੀ ਦੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਵਧਾਉਣ ਦੀ ਪ੍ਰਵਾਨਗੀ ਦਿੱਤੀ ਹੈ। ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਵੱਡੀ ਰਾਹਤ ਮਿਲੇਗੀ। ਸਾਲ 2022-23 ਲਈ ਸਾਉਣੀ ਦੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਣ ਨਾਲ ਕਿਸਾਨਾਂ ਨੂੰ ਹੁਣ ਆਪਣੀਆਂ ਫ਼ਸਲਾਂ ਨੂੰ ਨਵੀਆਂ ਕੀਮਤਾਂ ‘ਤੇ ਵੇਚਣ ਦਾ ਮੌਕਾ ਮਿਲੇਗਾ ਅਤੇ ਉਨ੍ਹਾਂ ਦੀ ਕਮਾਈ ਵਧੇਗੀ।

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਬੁੱਧਵਾਰ ਨੂੰ ਹੋਈ ਕੈਬਿਨੇਟ ਬੈਠਕ ‘ਚ ਤਿਲਾਂ ਦੀ ਕੀਮਤ ‘ਚ 523 ਰੁਪਏ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੂੰਗੀ ‘ਤੇ 480 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਹੋਵੇਗਾ। ਸੂਰਜਮੁਖੀ ‘ਤੇ 358 ਰੁਪਏ ਪ੍ਰਤੀ ਕੁਇੰਟਲ। ਮੂੰਗਫਲੀ ਦਾ ਭਾਅ 300 ਰੁਪਏ ਵਧੇਗਾ।

ਜਿਕਰਯੋਗ ਹੈ ਕਿ 2014 ਤੋਂ ਪਹਿਲਾਂ 1-2 ਫਸਲਾਂ ‘ਤੇ ਖਰੀਦਦਾਰੀ ਕੀਤੀ ਜਾਂਦੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਆਉਣ ਤੋਂ ਬਾਅਦ ਬਾਕੀ ਫ਼ਸਲਾਂ ਨੂੰ ਵੀ ਇਸ ਵਿੱਚ ਜੋੜ ਦਿੱਤਾ ਗਿਆ ਅਤੇ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਇਆ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਸਰਕਾਰ ਨੇ ਲਗਾਤਾਰ ਤੀਜੇ ਸਾਲ ਸਾਉਣੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਹੈ। ਕੈਬਨਿਟ ਮੀਟਿੰਗ ਵਿੱਚ 17 ਸਾਉਣੀ ਦੀਆਂ ਫਸਲਾਂ ਦੇ ਨਵੇਂ ਐਮਐਸਪੀ ਨੂੰ ਮਨਜ਼ੂਰੀ ਦਿੱਤੀ ਗਈ।

Scroll to Top