July 7, 2024 8:09 pm
Punjab

ਪੰਜਾਬ ਕੈਬਨਿਟ ਦੀ ਬੈਠਕ ‘ਚ ਵੱਡਾ ਫੈਸਲਾ, ਝੋਨੇ ਦੀ ਸਿੱਧੀ ਬਿਜਾਈ ‘ਤੇ 1500 ਰੁਪਏ ਪ੍ਰਤੀ ਏਕੜ ਦੇਣ ਨੂੰ ਮਨਜ਼ੂਰੀ

ਚੰਡੀਗੜ੍ਹ 18 ਮਈ 2022: ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਅੱਜ ਯਾਨੀ ਬੁੱਧਵਾਰ ਨੂੰ ਕੈਬਨਿਟ ਮੰਤਰੀਆਂ ਨਾਲ ਬੈਠਕ ਕੀਤੀ । ਇਸ ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ ਹਨ । ਬੈਠਕ ਦੌਰਾਨ ਝੋਨੇ ਦੀ ਸਿੱਧੀ ਬਿਜਾਈ ‘ਤੇ 1500 ਰੁਪਏ ਪ੍ਰਤੀ ਏਕੜ ਦੇਣ ਨੂੰ ਮਨਜ਼ੂਰੀ ਦੇਣ ਦਾ ਫ਼ੈਸਲਾ ਲਿਆ ਗਿਆ ਹੈ। ਇਹ ਜਾਣਕਾਰੀ ਸੀ ਐੱਮ ਭਗਵੰਤ ਮਾਨ ਵਲੋਂ ਟਵੀਟ ਕਰ ਦਿੱਤੀ |

ਇਸਦੇ ਨਾਲ ਭਗਵੰਤ ਮਾਨ ਨੇ ਕਿਹਾ ਕਿ ਪਾਣੀ ਦੀ ਲੋੜ ਨੂੰ ਵੇਖਦੇ ਹੋਏ ਸਿੱਧੀ ਬਿਜਾਈ ਨੂੰ ਅਪਣਾਈਏ..ਸਾਥੀ ਕਿਸਾਨ ਭਰਾਵਾਂ ਨੂੰ ਵੀ ਪ੍ਰੇਰਿਤ ਕਰੀਏ। ਧਰਤੀ-ਪਾਣੀ ਬਚਾਉਣ ਲਈ ਹੰਭਲਾ ਮਾਰੀਏ। ਇਸਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਕਿਸਾਨ ਜੱਥੇਬੰਦੀਆਂ ( farmers’ organizations) ਨਾਲ ਮੰਗਾਂ ਸੰਬੰਧੀ ਬੈਠਕ ਸ਼ੁਰੂ ਕੀਤੀ ਗਈ ਹੈ | ਇਸਦਾ ਕਿ ਨਤੀਜ਼ਾ ਆਵੇਗਾ ਇਹਦੇਖਣਾ ਬਾਕੀ ਹੈ |