June 30, 2024 4:26 pm
school

ਜ਼ਿਲ੍ਹਾ ਪ੍ਰਸ਼ਾਸਨ ਦਾ ਵੱਡਾ ਫੈਸਲਾ, ਸ੍ਰੀ ਫਤਹਿਗੜ੍ਹ ਸਾਹਿਬ ‘ਚ 3 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

ਚੰਡੀਗੜ੍ਹ, 25 ਦਸੰਬਰ 2023: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਫਤਹਿਗੜ੍ਹ ਸਾਹਿਬ (Sri Fatehgarh Sahib) ਵਿੱਚ 3 ਦਿਨਾਂ ਲਈ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਸ੍ਰੀ ਫਤਹਿਗੜ੍ਹ ਸਾਹਿਬ ਵਿੱਚ 26 ਤੋਂ 28 ਦਸੰਬਰ ਤੱਕ ਦੁਕਾਨਾਂ ਬੰਦ ਰਹਿਣਗੀਆਂ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ 3 ਕਿਲੋਮੀਟਰ ਦੇ ਦਾਇਰੇ ਵਾਲੇ ਹੋਟਲਾਂ ਵਿੱਚ ਸ਼ਰਾਬ ਨਹੀਂ ਵਰਤੀ ਜਾਵੇਗੀ। ਪ੍ਰਸ਼ਾਸਨ ਨੇ ਇਹ ਫੈਸਲਾ ਸ਼ਹੀਦੀ ਜੋੜ ਮੇਲ ਦੇ ਮੱਦੇਨਜ਼ਰ ਲਿਆ ਹੈ। ਪੰਜਾਬ ਸਰਕਾਰ ਦਾ ਇਹ ਹੁਕਮ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤਾ ਗਿਆ ਹੈ।