ਚੰਡੀਗੜ੍ਹ 23 ਅਗਸਤ 2022: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਰੱਖਿਆ ਕਟੌਤੀ ਮਾਮਲੇ ‘ਚ ਅਹਿਮ ਫੈਸਲਾ ਲੈਂਦਿਆਂ ਵੀਵੀਆਈਪੀਜ਼ ਦੀ ਸੁਰੱਖਿਆ ਮੁੜ ਬਹਾਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ | ਇਸਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨਵੇਂ ਤਰੀਕੇ ਨਾਲ ਉਨ੍ਹਾਂ ਸਾਰੇ ਲੋਕਾਂ ਦੀ ਸੁਰੱਖਿਆ ਦੀ ਦੁਬਾਰਾ ਸਮੀਖਿਆ ਕਰਨ ਲਈ ਕਿਹਾ ਹੈ, ਜਿਨ੍ਹਾਂ ਦੀ ਸੁਰੱਖਿਆ ਘਟਾਈ ਗਈ ਹੈ |
ਹਾਈਕੋਰਟ ਨੇ ਕਿਹਾ ਹੈ ਕਿ ਜਿਨ੍ਹਾਂ ਨੂੰ ਸੁਰੱਖਿਆ ਨਹੀਂ ਦਿੱਤੀ ਗਈ, ਉਨ੍ਹਾਂ ਨੂੰ ਇੱਕ-ਇੱਕ ਸੁਰੱਖਿਆ ਕਰਮਚਾਰੀ ਦਿੱਤਾ ਜਾਵੇ।ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ 400 ਤੋਂ ਜ਼ਿਆਦਾ VVIP ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਸੀ | ਜਿਸਤੋਂ ਕੁਝ ਦਿਨ ਬਾਅਦ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਹੋ ਗਿਆ ਸੀ |